For the best experience, open
https://m.punjabitribuneonline.com
on your mobile browser.
Advertisement

ਗੁਰੂ ਗ੍ਰੰਥ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ

09:00 AM Nov 04, 2024 IST
ਗੁਰੂ ਗ੍ਰੰਥ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ
ਦੂਖਨਿਵਾਰਨ ਸਾਹਿਬ ਵਿਖੇ ਅਰਦਾਸ ਕਰਦੇ ਹੋਏ ਹੈੱਡ ਗ੍ਰੰਥੀ ਪ੍ਰਣਾਮ ਸਿੰਘ ਤੇ ਹੋਰ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਨਵੰਬਰ
ਵੱਖ-ਵੱਖ ਗੁਰਦੁਆਰਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਸੰਗਤ ਗੁਰੂ ਘਰਾਂ ’ਚ ਨਤਮਸਤਕ ਹੋਈ। ਇਸ ਸਬੰਧੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠਾਂ ਦੀਵਾਨ ਹਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹੈੱਡ ਗ੍ਰੰਥੀ ਪ੍ਰਣਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤ ਨੂੰ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ ਅਤੇ ਗੁਰਬਾਣੀ ਸਿਧਾਂਤ ਦੀ ਰੌਸ਼ਨੀ ’ਚ ਸੰਗਤ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਸੰਗਤ ਨੇ ਗੁਰਬਾਣੀ ਦਾ ਆਨੰਦ ਲਿਆ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਦਿਆਂ ਕਿਹਾ ਕਿ ਅਜੋਕੇ ਸਮੇਂ ਦੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਗੁਰੂ ਗ੍ਰੰਥ ’ਚ ਮੌਜੂਦ ਹੈ ਜੋ ਸਮੁੱਚੀ ਮਾਨਵਤਾ ਦੇ ਅਧਿਆਤਮਕ ਗੁਰੂ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਸਿਧਾਂਤ ਅਤੇ ਫਲਸਫੇ ਨਾਲ ਜੁੜਕੇ ਹੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ‘ਸ਼ਬਦ ਗੁਰੂ’ ਨਾਲ ਪ੍ਰਚਾਰਿਆ ਅਤੇ ਪਸਾਰਿਆ ਜਾ ਸਕਦਾ। ਉਨ੍ਹਾਂ ਦਸਮੇਸ਼ ਪਿਤਾ ਨੇ ਸੱਚਖੰਡ ਪਿਆਨਾ ਕਰਨ ਤੋਂ ਪਹਿਲਾਂ ਸਿੱਖ ਸੰਗਤਾਂ ਦੀ ਹਾਜ਼ਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਬਖਸ਼ਿਸ਼ ਕੀਤੀ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲਗਾਇਆ। ਇਸ ਮੌਕੇ ਪੁੱਜੀਆਂ ਸਖਸ਼ੀਅਤਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਰਜਿੰਦਰ ਸਿੰਘ ਟੌਹੜਾ, ਮੀਤ ਮੈਨੇਜਰ ਸੁਰਜੀਤ ਸਿੰਘ ਕੌਲੀ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਬੇਦੀ ਸਮੇਤ ਰਿਕਾਰਡਕੀਪਰ ਭਾਈ ਤਰਸ਼ਵੀਰ ਸਿੰਘ, ਸਹਾਇਕ ਰਿਕਾਰਡ ਕੀਪਰ ਹਜੂਰ ਸਿੰਘ, ਸਹਾਇਕ ਹੈੱਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ ਤੇ ਭਾਈ ਹਜੂਰ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement