ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੋਇੰਦਵਾਲ ਸਾਹਿਬ ਦਾ ਗੁਰੂ ਅਮਰਦਾਸ ਥਰਮਲ ਪਲਾਂਟ ਅੱਜ ਲੋਕਾਂ ਨੂੰ ਹੋਵੇਗਾ ਸਮਰਪਿਤ

08:23 AM Feb 11, 2024 IST

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 10 ਫਰਵਰੀ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 11 ਫਰਵਰੀ ਨੂੰ 540 ਮੈਗਾਵਾਟ ਸਮਰੱਥਾ ਵਾਲੇ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀਏਟੀਪੀਐਲ) ਗੋਇੰਦਵਾਲ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਅੱਜ ਥਰਮਲ ਪਲਾਂਟ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਗੋਇੰਦਵਾਲ ਸਾਹਿਬ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਇਸ ਕਰਕੇ ਤੀਸਰੇ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਚ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ। ਇਸ ਪ੍ਰਕਿਰਿਆ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ।

Advertisement

Advertisement