For the best experience, open
https://m.punjabitribuneonline.com
on your mobile browser.
Advertisement

ਗੁਰੂ ਗ੍ਰੰਥ ਸਾਹਿਬ ਵਰਲਡ ’ਵਰਸਿਟੀ ਨੇ ਕੌਮੀ ਲਾਇਬਰੇਰੀ ਦਿਵਸ ਮਨਾਇਆ

09:36 AM Aug 14, 2024 IST
ਗੁਰੂ ਗ੍ਰੰਥ ਸਾਹਿਬ ਵਰਲਡ ’ਵਰਸਿਟੀ ਨੇ ਕੌਮੀ ਲਾਇਬਰੇਰੀ ਦਿਵਸ ਮਨਾਇਆ
ਲਾਇਬਰੇਰੀ ਦਿਵਸ ਮਨਾਉਣ ਮੌਕੇ ਉਪ ਕੁਲਪਤੀ ਪ੍ਰੋ. ਪ੍ਰਿਤਪਾਲ ਸਿੰਘ ਅਤੇ ਹੋਰ। -ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਅਗਸਤ
ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਨੇ ਕੌਮੀ ਲਾਇਬਰੇਰੀ ਦਿਵਸ ਮਨਾਇਆ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਪ੍ਰਿਤਪਾਲ ਸਿੰਘ ਨੇ ਕਿਹਾ ਕਿ ਕੌਮੀ ਲਾਇਬ੍ਰੇਰੀ ਦਿਵਸ ਮਨਾਉਣ ਦੀ ਮਹੱਤਤਾ ’ਤੇ ਚਾਨਣਾ ਪਾਇਆ। ਰਜਿਸਟਰਾਰ ਪ੍ਰੋ. (ਡਾ.) ਤੇਜਬੀਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਨਾ ਸਿਰਫ਼ ਲਾਇਬਰੇਰੀਆਂ ਦੇ ਤੱਤ ਦਾ ਸਨਮਾਨ ਕਰਦਾ ਹੈ ਸਗੋਂ ਸਾਡੇ ਭਾਈਚਾਰੇ ਨੂੰ ਆਪਣੀ ਪੂਰੀ ਸਮਰੱਥਾ ਦਾ ਇਸਤੇਮਾਲ ਕਰਨ ਲਈ ਵੀ ਉਤਸ਼ਾਹਿਤ ਕਰਦਾ ਹੈ। ਲਾਇਬਰੇਰੀਅਨ ਕਰਮ ਸਿੰਘ ਨੇ ਦੱਸਿਆ ਕਿ ਇਸ ਰਾਹੀਂ ਹਰ ਉਮਰ ਦੇ ਲੋਕਾਂ ਵਿੱਚ ਪੜ੍ਹਨ ਲਈ ਪਿਆਰ ਪੈਦਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੋਢੀ ਭਾਰਤੀ ਲਾਇਬਰੇਰੀਅਨ ਅਤੇ ਗਣਿਤ-ਵਿਗਿਆਨੀ ਰੰਗਾਨਾਥਨ ਨੂੰ ਅਕਸਰ ਭਾਰਤ ਵਿੱਚ ਲਾਇਬ੍ਰੇਰੀ ਵਿਗਿਆਨ ਦੇ ਪਿਤਾ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਯੂਨੀਵਰਸਿਟੀ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਕੋਆਰਡੀਨੇਟਰ ਡਾ. ਅੰਕਦੀਪ ਕੌਰ ਅਟਵਾਲ, ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਨੀਤ ਬਲਿੰਗ, ਅੰਗਰੇਜ਼ੀ ਵਿਭਾਗ ਮੁਖੀ ਜਸਪ੍ਰੀਤ ਕੌਰ, ਸਮਾਜ ਸ਼ਾਸਤਰ ਵਿਭਾਗ ਦੇ ਇੰਚਾਰਜ ਡਾ. ਨਵਸ਼ਗਨਦੀਪ ਕੌਰ, ਫਿਜ਼ੀਓਥੈਰੇਪੀ ਦੇ ਸਹਾਇਕ ਪ੍ਰੋ. ਡਾ. ਸੁਪ੍ਰੀਤ ਬਿੰਦਰਾ ਅਤੇ ਸਮਾਜ ਸ਼ਾਸਤਰ ਦੇ ਸਹਾਇਕ ਪ੍ਰੋ. ਪਰਮਦੀਪ ਸਿੰਘ ਆਦਿ ਦਾ ਧੰਨਵਾਦ ਕੀਤਾ।

Advertisement
Advertisement
Author Image

Advertisement
×