For the best experience, open
https://m.punjabitribuneonline.com
on your mobile browser.
Advertisement

ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

08:36 AM Jun 23, 2024 IST
ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਨਰਾਇਣਗੜ੍ਹ ਵਿੱਚ ਗੁਰਦੁਆਰਾ ਸ੍ਰੀ ਸਿੰਘ ਸਭਾ ਵਿੱਚ ਕੀਰਤਨ ਕਰਦੇ ਹੋਏ ਰਾਗੀ।-ਫੋਟੋ: ਗੁਲੀਆਣੀ
Advertisement

ਪੱਤਰ ਪ੍ਰੇਰਕ
ਨਰਾਇਣਗੜ੍ਹ, 22 ਜੂਨ
ਮੀਰੀ ਪੀਰੀ ਦੇ ਮਾਲਕ ਅਤੇ ਛੇਵੇਂ ਗੁਰੂ ਹਰਿਗੋਬਿੰਦ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸ੍ਰੀ ਸਿੰਘ ਸਭਾ ਨਰਾਇਣਗੜ੍ਹ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਵਿੱਚ ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਨੇ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਕਮੇਟੀ ਦੇ ਸਕੱਤਰ ਨੇ ਪ੍ਰਕਾਸ਼ ਉਤਸਵ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ’ਤੇ ਚਾਨਣਾ ਪਾਇਆ। ਇਸ ਮੌਕੇ ਮਿੱਸੀਆਂ ਰੋਟੀਆਂ, ਦਹੀਂ, ਲੱਸੀ ਅਤੇ ਮਿੱਠੇ ਪ੍ਰਸ਼ਾਦੇ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸੁਰਜੀਤ ਕਪੂਰ, ਬਲਵਿੰਦਰ ਸਿੰਘ ਭਾਟੀਆ, ਪੂਰਨ ਸਿੰਘ, ਗਗਨਦੀਪ, ਡਾ: ਗੁਰਚਰਨ ਸਿੰਘ, ਹਰਭਜਨ ਕਪੂਰ, ਮਿੰਕੂ ਕਪੂਰ, ਜਸਬੀਰ ਸਿੰਘ, ਖੁਰਾਣਾ, ਰਾਜੂ ਮੱਕੜ, ਜਸਬੀਰ ਮੱਕੜ, ਮਹਿੰਦਰ ਸਿੰਘ, ਪੁਨੀਤ ਸੇਠੀ, ਸਰਵਜੀਤ ਗੁਲਿਆਣੀ, ਬਲਜੀਤ ਸਿੰਘ ਹਾਜ਼ਰ ਸਨ।
ਟੋਹਾਣਾ (ਪੱਤਰ ਪ੍ਰੇਰਕ): ਗੁਰਦੁਆਰਾ ਸਿੰਘ ਸਭਾ ਟੋਹਾਣਾ ਨੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਅਨਾਜ ਮੰਡੀ ਵਿੱਚ ਛੇਵੇਂ ਗੁਰੂ ਹਰਿਗੋਬਿੰਦ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਅੰਖਡ ਪਾਠ ਦੇ ਭੋਗ ਪਾਏ ਤੇ ਦੀਵਾਨ ਸਜਾਏ ਗਏ। ਭਾਈ ਬਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਮਗਰੋਂ ਅਰਦਾਸ ਕੀਤੀ ਤੇ ਹੁਕਮਨਾਮਾ ਸਰਵਣ ਕਰਵਾਇਆ। ਭਾਈ ਨਰਿੰਦਰ ਸਿੰਘ ਨੇ ਸਟੇਜ ਸੰਭਾਲੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਕੰਵਰ ਸਿੰਘ ਤੇ ਸਕੱਤਰ ਪ੍ਰਕਾਸ਼ ਸਿੰਘ ਭੱਟੀ ਨੇ ਸੰਗਤਾਂ ਨੂੰ ਮਾਨਵਤਾ ਦੀ ਸੇਵਾ ਲਈ ਸਮਾਂ ਤੇ ਦਸਵੰਧ ਦੇਣ ਦੀ ਅਪੀਲ ਕੀਤੀ। ਇਸ ਮੌਕੇ ਭਾਈ ਨਰਿੰਦਰ ਸਿੰਘ ਨੇ ਬੱਚਿਆਂ ਨੂੰ ਸਿੱਖਿਆ, ਔਰਤਾਂ ਦਾ ਸਤਿਕਾਰ ਤੇ ਬਜ਼ੁਰਗਾਂ ਦਾ ਸਨਮਾਨ ਕਰਨ ਦੀ ਅਪੀਲ ਕੀਤੀ। ਭਾਈ ਜੱਸਾ ਸਿੰਘ ਦੀ ਨਿਗਰਾਨੀ ਹੇਠ ਮਿੱਠੇ ਪ੍ਰਸ਼ਾਦੇ ਅਤੇ ਲੱਸੀ ਦਾ ਲੰਗਰ ਵਰਤਾਇਆ ਗਿਆ। ਪ੍ਰਧਾਨ ਜਸਕੰਵਰ ਸਿੰਘ ਨੇ ਸਭ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।

Advertisement

ਐੱਚਐੱਸਜੀਪੀਸੀ ਦੇ ਪ੍ਰਧਾਨ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ

ਕੁਰੂਕਸ਼ੇਤਰ (ਸਰਬਜੋਤ ਸਿੰਘ ਦੁੱਗਲ): ਗੁਰੂ ਹਰਿਗੋਬਿੰਦ ਜੀ ਦੀ ਚਰਨ ਛੋਹ ਇਤਿਹਾਸਕ ਅਸਥਾਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਗੁਰੂ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ। ਇਸ ਦੌਰਾਨ ਅਖੰਡ ਪਾਠ ਦੀ ਤੀਜੀ ਲੜੀ ਦੇ ਭੋਗ ਪਾਏ ਗਏ। ਸਾਬਕਾ ਹੈੱਡ ਗ੍ਰੰਥੀ ਭਾਈ ਗੁਰਦਾਸ ਸਿੰਘ ਨੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ, ਜਦਕਿ ਸਟੇਜ ਸੰਚਾਲਨ ਹੈੱਡ ਗ੍ਰੰਥੀ ਭਾਈ ਸਿਮਰਨਜੀਤ ਸਿੰਘ ਨੇ ਕੀਤਾ। ਇਸ ਦੌਰਾਨ ਇਤਿਹਾਸਕ ਗੁਰਦੁਆਰਾ ਸੱਤਵੀਂ ਪਾਤਸ਼ਾਹੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਅਤੇ ਰਾਗੀ ਭਾਈ ਜਗਪ੍ਰੀਤ ਸਿੰਘ ਖੰਨੇ ਵਾਲਿਆਂ ਨੇ ਸ਼ਬਦ ਕੀਰਤਨ ਕੀਤਾ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਜਥੇਦਾਰ ਭੁਪਿੰਦਰ ਸਿੰਘ ਅਸੰਧ, ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ, ਜੂਨੀਅਰ ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ ਹਾਜ਼ਰ ਸਨ। ਸੰਸਥਾ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਬੁਲਾਰੇ ਕਵਲਜੀਤ ਸਿੰਘ ਅਜਰਾਣਾ ਨੇ ਗੁਰੂ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ।

Advertisement
Author Image

sukhwinder singh

View all posts

Advertisement
Advertisement
×