For the best experience, open
https://m.punjabitribuneonline.com
on your mobile browser.
Advertisement

ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਫ਼ੈਸਲਾ

08:06 AM Jun 13, 2024 IST
ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਫ਼ੈਸਲਾ
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਤੇ ਹੋਰ। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 12 ਜੂਨ
ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਗੁਰਪੁਰਬ ਇੱਥੋਂ ਦੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੇ ਉਪਰਾਲੇ ਸਦਕਾ ਪਹਿਲੀ ਵਾਰ 22 ਜੂਨ ਨੂੰ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਸਮਾਗਮ ਦੀ ਰੂਪ-ਰੇਖਾ ਉਲੀਕਣ ਲਈ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਨਵਤੇਜ ਸਿੰਘ ਖੱਟੜਾ ਡੈਲੀਗੇਟ ਮੈਂਬਰ ਇਫਕੋ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਮਾਡਲ ਟਾਊਨ ਅਮਲੋਹ ਰੋਡ ਖੰਨਾ ਤੋਂ ਸ਼ੁਰੂ ਹੋ ਕੇ ਬੱਸ ਅੱਡਾ, ਲਲਹੇੜੀ ਰੋਡ, ਗੁਰਦੁਆਰਾ ਕਲਗੀਧਰ ਸਾਹਿਬ, ਮਾਲੇਰਕੋਟਲਾ ਰੋਡ, ਭੱਟੀਆਂ, ਰਾਮਗੜ੍ਹੀਆ ਭਵਨ, ਬਾਹੋਮਾਜਰਾ, ਕੌੜੀ, ਲਿਬੜਾ, ਮੋਹਨਪੁਰ, ਦਹੇੜੂ, ਬੀਜਾ, ਮੰਡਿਆਲਾ ਤੋਂ ਹੁੰਦਾ ਹੋਇਆ ਗੁਰਦੁਆਰਾ ਮੰਜੀ ਸਾਹਿਬ ਵਿਖੇ ਸਮਾਪਤ ਹੋਵੇਗਾ। ਮੈਨੇਜਰ ਕਿਹਰ ਸਿੰਘ ਨੇ ਵੱਧ ਤੋਂ ਵੱਧ ਸੰਗਤ ਨੂੰ ਸਮਾਗਮ ਵਿਚ ਪੁੱਜਣ, ਨਗਰ ਕੀਰਤਨ ਦੇ ਰੂਟ ਤੇ ਸਾਫ਼-ਸਫ਼ਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੇਵਲ ਸਿੰਘ, ਅੰਮ੍ਰਿਤਪਾਲ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ ਖਾਲਸਾ, ਭਾਈ ਮਨਜੀਤ ਸਿੰਘ ਅਤੇ ਕਪਿਲਦੀਪ ਸਿੰਘ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement