For the best experience, open
https://m.punjabitribuneonline.com
on your mobile browser.
Advertisement

ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੋਤੀ ਜੋਤ ਦਿਵਸ ਮਨਾਇਆ

08:54 AM Apr 23, 2024 IST
ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੋਤੀ ਜੋਤ ਦਿਵਸ ਮਨਾਇਆ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੋਤੀ ਜੋਤ ਦਿਵਸ ਪੂਰਨ ਸ਼ਰਧਾ ਨਾਲ ਮਨਾਇਆ । ਇਸ ਮੌਕੇ ਗੁਰਦੁਆਰਾ ਬਾਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਰਾਗੀ ਸਿੰਘਾਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਉਸ ਵੇਲੇ ਮਨੁੱਖਤਾ ਨੂੰ ਦਰਪੇਸ਼ ਗੰਭੀਰ ਬਿਮਾਰੀ ਦਾ ਸੰਕਟ ਆਪਣੇ ਪਿੰਡੇ ’ਤੇ ਲਿਆ ਅਤੇ ਇਸ ਅਸਥਾਨ ’ਤੇ ਜੋਤੀ ਜੋਤ ਸਮਾ ਗਏ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਦਰਸਾਏ ਮਾਰਗ ’ਤੇ ਚਲਦੇ ਹੋਏ ਮੈਡੀਕਲ ਸਹੂਲਤਾਂ ਲੋਕਾਂ ਨੂੰ ਉਪਲਬਧ ਕਰਵਾ ਰਹੀ ਹੈ। ਬਾਲਾ ਸਾਹਿਬ ਹਸਪਤਾਲ ਵਿਚ ਲੋਕਾਂ ਨੂੰ ਮੁਫਤ ਡਾਇਲਸਿਸ ਦੀ ਸਹੂਲਤ ਦਿੱਤੀ ਜਾ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×