ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਜਿੱਤੀ ਆਲ ਇੰਡੀਆ ਬਾਕਸਿੰਗ ਚੈਂਪੀਅਨਸ਼ਿਪ

08:54 AM Dec 29, 2024 IST
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀ ਟਰਾਫੀ ਪ੍ਰਾਪਤ ਕਰਦੇ ਹੋਏ।

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 28 ਦਸੰਬਰ
ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿੱਚ ਕੁਲਪਤੀ ਗੁਰਲਾਭ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਬਾਕਸਿੰਗ ਚੈਂਪੀਅਨਸ਼ਿਪ (ਲੜਕੀਆਂ) 2024-24 ਵਿੱਚ ਮੇਜ਼ਬਾਨ ਗੁਰੂ ਕਾਸ਼ੀ ਯੂਨੀਵਰਸਿਟੀ ਨੇ 5 ਸੋਨੇ, 2 ਚਾਂਦੀ ਅਤੇ 2 ਕਾਂਸੇ ਦੇ ਤਗ਼ਮੇ ਜਿੱਤ ਕੇ ਟਰਾਫੀ ਆਪਣੇ ਨਾਮ ਕੀਤੀ। ਚੰਡੀਗੜ੍ਹ ਯੂਨੀਵਰਸਿਟੀ ਮੁਹਾਲੀ ਰਨਰਅੱਪ ਰਹੀ। ਇਨਾਮ ਵੰਡ ਸਮਾਰੋਹ ਵਿੱਚ ਡਾ. ਇੰਦਰਜੀਤ ਸਿੰਘ ਉਪ ਕੁਲਪਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ.ਚੰਦਰ ਲਾਲ ਦਰੋਣਾਚਾਰੀਆ ਐਵਾਰਡੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਉਪ ਕੁਲਪਤੀ ਨੇ ਕਿਹਾ ਕਿ ਭਾਰਤੀ ਲੜਕੀਆਂ ਨੇ ਖੇਡਾਂ ਵਿੱਚ ਭਾਰਤ ਦਾ ਨਾਂ ਅੰਤਰ ਰਾਸ਼ਟਰੀ ਪੱਧਰ ’ਤੇ ਉੱਚਾ ਕੀਤਾ ਹੈ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਅਤੇ ਆਪਣੇ ਟੀਚੇ ਹੋਰ ਉੱਚੇ ਕਰਨ ਦੀ ਪ੍ਰੇਰਨਾ ਵੀ ਦਿੱਤੀ। ਇਸ ਦੌਰਾਨ 46 ਤੋਂ 48 ਕਿਲੋ ਭਾਰ ਵਰਗ ਵਿੱਚ ਕ੍ਰਮਵਾਰ ਮਲਿਕਾ ਮੋਰ ਰਵਿੰਦਰ ਨਾਥ ਟੈਗੋਰ ਯੂਨੀਵਰਸਿਟੀ ਮੱਧ ਪ੍ਰਦੇਸ਼ ਨੇ ਸੋਨ, ਗੁੱਡੀ ਚੌਧਰੀ ਬੰਸੀ ਲਾਲ ਯੂਨੀਵਰਸਿਟੀ ਭਿਵਾਨੀ ਨੇ ਚਾਂਦੀ, ਸਿਮਰਨ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਤੇ ਭਾਰਤੀ ਮਹਾਂਰਿਸ਼ੀ ਦਇਆਨੰਦ ਯੂਨੀਵਰਸਿਟੀ ਨੇ ਕਾਂਸੇ ਦਾ ਤਗਮਾ ਜਿੱਤਿਆ। 50 ਕਿਲੋ ਵਰਗ ਵਿੱਚ ਏਕਤਾ ਸਰੋਜ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਸੋਨ, ਤਮੰਨਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਨੇ ਚਾਂਦੀ, ਨੀਤੂ ਰਾਣੀ ਗੁਰੂ ਜੰਮਵੇਸ਼ਵਰ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨਾਲੋਜੀ ਹਿਸਾਰ ਤੇ ਸ਼ੀਤਲ ਰਾਣੀ ਸਪੋਰਟਸ ਯੂਨੀਵਰਸਿਟੀ ਆਫ਼ ਹਰਿਆਣਾ ਨੇ ਕਾਂਸੇ ਦਾ ਤਗਮਾ ਹਾਸਲ ਕੀਤਾ। 52 ਕਿਲੋ ਵਰਗ ਵਿੱਚ ਪ੍ਰਿਅੰਕਾ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਸੋਨ, ਮੋਹਨੀ ਸਪੋਰਟਸ ਯੂਨੀਵਰਸਿਟੀ ਹਰਿਆਣਾ ਨੇ ਚਾਂਦੀ, ਘੋਰਪੜੇ ਦੇਵੀਕਾ ਸਵਿੱਤਰੀ ਬਾਈ ਫੂਲੇ ਯੂਨੀਵਰਸਿਟੀ ਪੂਨੇ ਤੇ ਪੂਜਾ ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ ਜੀਂਦ ਨੇ ਕਾਂਸੇ ਦਾ ਤਗਮਾ ਜਿੱਤਿਆ। 54 ਕਿਲੋ ਵਰਗ ਵਿੱਚ ਕਿਰਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸੋਨ, ਹਰਮੀਤ ਕੌਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਚਾਂਦੀ, ਸੁਨੀਤਾ ਮਹਾਰਾਜਾ ਗੰਗਾ ਸਿੰਘ ਯੂਨੀਵਰਸਿਟੀ ਬੀਕਾਨੇਰ ਤੇ ਆਰਜੂ ਭਗਤ ਫੂਲ ਮਹਿਲਾ ਵਿਸ਼ਵ ਵਿਦਿਆਲਿਆ ਨੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ।

Advertisement

Advertisement