ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਨਾਨਕ ਕਾਲਜ ਦੇ ਡਾ. ਨਰਿੰਦਰ ਪਾਲ ਨੂੰ ਵਿਦਾਇਗੀ

07:50 AM Jun 01, 2024 IST
ਡਾ. ਨਰਿੰਦਰਪਾਲ ਸਿੰਘ ਦਾ ਸਨਮਾਨ ਕਰਦੇ ਹੋਏ ਕਾਲਜ ਅਧਿਆਪਕ।

ਪੱਤਰ ਪ੍ਰੇਰਕ
ਯਮੁਨਾਨਗਰ, 31 ਮਈ
ਗੁਰੂ ਨਾਨਕ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਪਾਲ ਸਿੰਘ ਆਪਣੇ 30 ਸਾਲ ਦੇ ਸੇਵਾਕਾਲ ਤੋਂ ਬਾਅਦ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾਮੁਕਤੀ ’ਤੇ ਕਾਲਜ ਦੇ ਸਮੂਹ ਸਟਾਫ਼ ਨੇ ਉਨ੍ਹਾਂ ਲਈ ਇੱਕ ਸ਼ਾਨਦਾਰ ਵਿਦਾਇਗੀ ਪਾਰਟੀ ਰੱਖੀ। ਕਾਲਜ ਦੇ ਪ੍ਰਿੰਸੀਪਲ ਡਾ. ਮੇਜਰ ਹਰਿੰਦਰ ਸਿੰਘ ਕੰਗ ਨੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਡਾ. ਨਰਿੰਦਰ ਪਾਲ ਸਿੰਘ ਦੁਆਰਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਿੱਚ ਲਗਭਗ 30 ਸਾਲ ਅਧਿਆਪਨ ਕਾਰਜ ਕਰਦੇ ਹੋਏ ਉਨ੍ਹਾਂ ਵੱਲੋਂ ਕਾਲਜ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਅਧਿਆਪਨ ਕਾਰਜ ਦੇ ਨਾਲ-ਨਾਲ ਕਾਲਜ ਦੁਆਰਾ ਚਲਾਈਆਂ ਜਾਂਦੀਆਂ ਵੱਖ-ਵੱਖ ਹੋਰ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਡਾ. ਨਰਿੰਦਰਪਾਲ ਸਿੰਘ ਨੇ ਪੰਜਾਬੀ ਸਾਹਿਤਕਾਰ ਦੇ ਰੂਪ ’ਚ ਲਗਭਗ ਚਾਰ ਪੁਸਤਕਾਂ ਪੰਜਾਬੀ ਪਾਠਕਾਂ ਦੀਆਂ ਝੋਲੀ ਪਾਈਆਂ ਹਨ। ਕਾਲਜ ਦੀ ਵਾਈਸ ਪ੍ਰਿੰਸੀਪਲ ਡਾ. ਕਮਲਪ੍ਰੀਤ ਕੌਰ ਨੇ ਡਾ. ਨਰਿੰਦਰ ਪਾਲ ਸਿੰਘ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਪੰਜਾਬੀ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਰਹਿੰਦੇ ਸਨ। ਉਨ੍ਹਾਂ ਦੇ ਸਾਥੀ ਅਧਿਆਪਕਾਂ ਡਾ. ਸੰਜੈ ਅਰੋੜਾ, ਡਾ. ਤਿਲਕ ਰਾਜ, ਡਾ. ਰਾਜਿੰਦਰ ਸਿੰਘ ਵੋਹਰਾ ਅਤੇ ਡਾ. ਕਿਰਨਪਾਲ ਸਿੰਘ ਵਿਰਕ ਨੇ ਵੀ ਉਨ੍ਹਾਂ ਨੂੰ ਸੇਵਾਮੁਕਤੀ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਨਰਿੰਦਰ ਪਾਲ ਸਿੰਘ ਨੇ ਕਾਲਜ ਵਿੱਚ ਬਿਤਾਏ ਆਪਣੇ 30 ਸਾਲਾਂ ਦੇ ਅਨੁਭਵਾਂ ਨੂੰ ਸਾਰੇ ਸਾਥੀਆਂ ਤੇ ਵਿਦਿਆਰਥੀਆਂ ਨਾਲ ਸਾਂਝਾ ਕੀਤਾ।

Advertisement

Advertisement
Advertisement