ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਨਾਨਕ ਕਾਲਜ ਨੂੰ ਕੌਮੀ ਸਨਮਾਨ ਮਿਲਿਆ

07:24 AM Jun 19, 2024 IST
ਅਧਿਕਾਰੀਆਂ ਤੋਂ ਸਨਮਾਨ ਹਾਸਲ ਕਰਨ ਮੌਕੇ ਸੁਪਰਡੈਂਟ ਮਹਿੰਦਰਪਾਲ ਸਿੰਘ। -ਫੋਟੋ: ਮਜਾਰੀ

ਪੱਤਰ ਪ੍ਰੇਰਕ
ਬੰਗਾ, 18 ਜੂਨ
ਕੇਂਦਰ ਸਰਕਾਰ ਦੀ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਵੱਲੋਂ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਏਡੀਸੀ ਰਾਜੀਵ ਵਰਮਾ ਅਤੇ ਐੱਸਡੀਐੱਮ ਵਿਕਰਮਜੀਤ ਸਿੰਘ ਵੱਲੋਂ ਦਿੱਤਾ ਗਿਆ। ਅਦਾਰੇ ਵੱਲੋਂ ਇਹ ਸਨਮਾਨ ਕਾਲਜ ਦੇ ਪ੍ਰਬੰਧਕੀ ਟਰੱਸਟ ਦੇ ਦਫ਼ਤਰ ਸੁਪਰਡੈਂਟ ਮਹਿੰਦਰਪਾਲ ਸਿੰਘ ਨੇ ਹਾਸਲ ਕੀਤਾ। ਇਨ੍ਹਾਂ ਅਧਿਕਾਰੀਆਂ ਨੇ ਇਹ ਸ਼ਲਾਘਾ ਪੱਤਰ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਨੇ ਭੋਜਨ ਸੁਰੱਖਿਆ ਦੇ ਮਾਮਲੇ ’ਚ ਵਧੀਆ ਕਾਰਗੁਜ਼ਾਰੀ ਦਿਖਾਈ ਹੈ। ਉਨ੍ਹਾਂ ਇਸ ਮਾਣ ਲਈ ਅਦਾਰੇ ਅਤੇ ਪ੍ਰਬੰਧਕੀ ਟਰੱਸਟ ਨੂੰ ਵਧਾਈ ਦਿੱਤੀ।
ਗੁਰੂ ਨਾਨਕ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਰਕਾਰ ਦਾ ਧੰਨਵਾਦ ਕੀਤਾ ਗਿਆ ਅਤੇ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਟਰੱਸਟ ਦੇ ਅਦਾਰੇ ਆਪਣੇ ਫ਼ਰਜਾਂ ਪ੍ਰਤੀ ਸਦਾ ਵਚਨਬੱਧ ਰਹਿ ਕੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ ਅਤੇ ਇਹ ਸਨਮਾਨ ਇਨ੍ਹਾਂ ਸੇਵਾਵਾਂ ਦਾ ਹੀ ਹਿੱਸਾ ਹੈ।

Advertisement

Advertisement
Advertisement