ਗੁਰੂ ਨਾਨਕ ਕਾਲਜ ਦੇ ਵਿਦਿਆਰਥੀ ਪੁਲੀਸ ਕੈਡਿਟ ਸਕੀਮ ’ਚ ਸ਼ਾਮਲ
ਪੱਤਰ ਪ੍ਰੇਰਕ
ਦੋਰਾਹਾ, 25 ਸਤੰਬਰ
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਐਨਸੀਸੀ ਵਿਦਿਆਰਥੀਆਂ ਨੇ ਅੱਜ ਨੇੜਲੇ ਪਿੰਡ ਭੈਣੀ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇਕ ਰੋਜ਼ਾ ਟਰੇਨਿੰਗ ਕੈਂਪ ਵਿੱਚ ਬਤੌਰ ਟਰੇਨਰ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ਸਟੂਡੈਂਟ ਪੁਲੀਸ ਕੈਡੇਟ ਸਕੀਮ ਅਧੀਨ 8ਵੀਂ ਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਨੁਸਾਸ਼ਨ ਵਿਸ਼ੇ ’ਤੇ ਪ੍ਰਸਾਰ ਭਾਸ਼ਣ ਅਤੇ ਐਨਸੀਸੀ ਟਰੇਨਿੰਗ ਦੀ ਜੀਵਨ ਵਿਚ ਮਹੱਤਤਾ ਸਬੰਧੀ ਦੱਸਣ ਲਈ ਸਿਖਲਾਈ ਕੈਂਪ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਕਾਲਜ ਦੇ ਐਨਸੀਸੀ ਕੈਡਿਟ ਸਾਕਸ਼ੀ ਨਥਨੀ ਅਤੇ ਸ਼ੀਨੂਪ੍ਰੀਤ ਸਿੰਘ ਨੇ ਟਰੇਨਰ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਕਮਿਊਨਿਟੀ ਸਰਵਿਸ ਦੀ ਅੱਜ ਦੇ ਸਮੇਂ ਵਿਚ ਲੋੜ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਾਰਚ ਪਾਸਟ ਡਰਿੱਲ ਦੀ ਟਰੇਨਿੰਗ ਵੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਬੜੀ ਸਰਲਤਾ ਨਾਲ ਜਵਾਬ ਦਿੱਤੇ।