ਗੁਰੂ ਨਾਨਕ ਕਾਲਜ ਦਾ ਐੱਨਐੱਸਐੱਸ ਕੈਂਪ ਸਮਾਪਤ
ਪੱਤਰ ਪ੍ਰੇਰਕ
ਦੋਰਾਹਾ, 14 ਜਨਵਰੀ
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਚੱਲ ਰਿਹਾ ਸੱਤ ਦਿਨਾਂ ਐੱਨਐੱਸਐੱਸ ਕੈਂਪ ਅਮਿੱਟ ਪੈੜਾਂ ਛੱਡਦਾ ਸਮਾਪਤ ਹੋਇਆ। ਪ੍ਰੋਗਰਾਮ ਅਫ਼ਸਰ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਲਵਲੀਨ ਬੈਂਸ ਨੇ ਦੱਸਿਆ ਕਿ ਕੈਂਪ ਦੌਰਾਨ ਐੱਨਐੱਸਐੱਸ ਵਾਲੰਟੀਅਰਾਂ ਨੇ ਗੋਦ ਲਏ ਪਿੰਡ ਰਾਜਗੜ੍ਹ ਜਾ ਕੇ ਪਿੰਡ ਵਾਸੀਆਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ, ਨਸ਼ਿਆਂ ਤੋਂ ਦੂਰ ਰਹਿਣ, ਵਾਤਾਵਰਨ ਸੰਭਾਲਣ ਅਤੇ ਸਿਹਤ ਤੇ ਸਵੱਛਤਾ ਪ੍ਰਤੀ ਸੁਚੇਤ ਰਹਿਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾ. ਪ੍ਰਵੀਨ ਗੋਇਲ ਅਤੇ ਡਾ. ਸੋਨੀਆ ਸ਼ਰਮਾ ਨੇ ਵਾਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਮੀ ਸੇਵਾ ਯੋਜਨਾ ਜਿੱਥੇ ਵਿਦਿਆਰਥੀਆਂ ਦੀ ਸ਼ਖ਼ਸੀਅਤਾਂ ਦਾ ਸਰਬਪੱਖੀ ਵਿਕਾਸ ਕਰਦੀ ਹੈ, ਉੱਥੇ ਸਮਾਜ ਨੂੰ ਬਿਹਤਰ ਬਣਾਉਣ ਲਈ ਨੌਜਵਾਨ ਪੀੜ੍ਹੀ ਨੂੰ ਤਿਆਰ ਵੀ ਕਰਦੀ ਹੈ। ਉਨ੍ਹਾਂ ਵਾਲੰਟੀਅਰਾਂ ਵੱਲੋਂ ਕੀਤੀਆਂ ਗਤੀਵਿਧੀਆਂ ਅਤੇ ਐੱਨਐੱਸਐੱਸ ਪ੍ਰਤੀ ਸਮਰਪਣ ਲਈ ਵਾਲੰਟੀਅਰਾਂ ਦੀ ਸ਼ਲਾਘਾ ਕੀਤੀ। ਡਾ. ਸ਼ਰਮਾ ਨੇ ਵਾਲੰਟੀਅਰਾਂ ਨੂੰ ਮੇਰਾ ਭਾਰਤ ਪੋਰਟਲ ਬਾਰੇ ਭਾਵਪੂਰਤ ਜਾਣਕਾਰੀ ਦਿੱਤੀ। ਇਸ ਮੌਕੇ ਵਾਲੰਟੀਅਰਾਂ ਨੇ ਡਾ. ਸੋਮਪਾਲ ਹੀਰਾ ਦੁਆਰਾ ਨਿਰਦੇਸ਼ਤ ਨਾਟਕ ‘ਸਰਹੱਦਾਂ ਹੋਰ ਵੀ ਨੇ’ ਦੀ ਪੇਸ਼ਕਾਰੀ ਕੀਤੀ ਅਤੇ ਵਾਲੰਟੀਅਰ ਕਰਮਜੀਤ ਸਿੰਘ ਤੇ ਨਵਨੀਤ ਕੌਰ ਨੇ ਕੈਂਪ ਦੌਰਾਨ ਕੀਤੀਆਂ ਗਤੀਵਿਧੀਆਂ ਦੀ ਵਿਸਤਾਰਿਤ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਡਾ.ਸਰਵਜੀਤ ਕੌਰ ਬਰਾੜ, ਪ੍ਰੋ.ਅਮਨਦੀਪ ਕੌਰ ਚੀਮਾ, ਡਾ.ਗੁਰਪ੍ਰੀਤ ਸਿੰਘ, ਹਰਦੀਪ ਕੌਰ, ਹਿਨਾ ਰਾਣੀ, ਸਿਮਰਜੀਤ ਕੌਰ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਕਰਮਜੀਤ ਸਿੰਘ, ਰੋਹਿਤ ਕੁਮਾਰ ਅਤੇ ਜਗਤਾਰ ਸਿੰਘ ਢਿੱਲੋਂ ਨੇ ਕੈਂਪ ਦੌਰਾਨ ਅਹਿਮ ਭੂਮਿਕਾ ਨਿਭਾਈ। ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਪਵਿੱਤਰਪਾਲ ਸਿੰਘ ਪਾਂਗਲੀ, ਰੁਪਿੰਦਰ ਕੌਰ ਬਰਾੜ, ਨਵਨੀਤ ਸਿੰਘ ਮਾਂਗਟ ਨੇ ਵਾਲੰਟੀਅਰਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।