For the best experience, open
https://m.punjabitribuneonline.com
on your mobile browser.
Advertisement

ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦਾ ਸਥਾਪਨਾ ਦਿਵਸ ਮਨਾਇਆ

10:45 AM Apr 10, 2024 IST
ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦਾ ਸਥਾਪਨਾ ਦਿਵਸ ਮਨਾਇਆ
ਕਾਲਜ ਦੇ ਸਥਾਪਨਾ ਦਿਵਸ ਮੌਕੇ ਰਸਾਲਾ ਰਿਲੀਜ਼ ਕਰਦੇ ਹੋਏ ਪਤਵੰਤੇ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਅਪਰੈਲ
ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦਾ 68ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਵਲੋਂ ਕੀਰਤਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਟਰੱਸਟੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਹਰੇਕ ਖੇਤਰ ’ਚ ਨਾਮਣਾ ਖੱਟਿਆ ਹੈ। ਮੁੱਖ ਮਹਿਮਾਨ ਪੀਐੱਸਪੀਸੀਐਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਰੂਰਲ ਕੋਟੇ ਦੇ ਜ਼ਰੀਏ ਇਸ ਸੰਸਥਾ ਦਾ ਹਿੱਸਾ ਬਣਨ ਦਾ ਸੁਨੇਹਾ ਵੀ ਦਿੱਤਾ। ਵਿਸ਼ੇਸ਼ ਮਹਿਮਾਨਾਂ ਵਜੋਂ ਏਡੀਸੀ ਲੁਧਿਆਣਾ ਅਮਿਤ ਸਰੀਨ ਅਤੇ ਉੱਘੇ ਵਿਗਿਆਨੀ ਅਸ਼ਵਨੀ ਕੁਮਾਰ ਨੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਸਮਾਗਮ ’ਚ ਕਾਲਜ ਮੈਗਜ਼ੀਨ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਐਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਬੀਰ ਸੰਧੂ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਅਲੂਮਨੀ ਐਸੋਸੀਏਸ਼ਨ ਵਲੋਂ ਪ੍ਰੋਫਸਰ ਹਰਵਿੰਦਰ ਸਿੰਘ ਨੂੰ ਸਰਵੋਤਮ ਅਧਿਆਪਕ ਜਦਕਿ ਪਰਮਬੀਰ ਸਿੰਘ (ਆਈਟੀ) ਅਤੇ ਰਵਲੀਨ ਕੌਰ (ਆਈਟੀ) ਨੂੰ ਸਰਵੋਤਮ ਵਿਦਿਆਰਥੀਆਂ ਵੱਜੋੇ ਪੁਰਸਕਾਰ ਦਿੱਤੇ ਗਏ। 1973 ਬੈਚ ਦੇ ਸਾਬਕਾ ਵਿਦਿਆਰਥੀਆਂ ਨੇ ਕਾਲਜ ਨੂੰ ਇਕ ਆਧੁਨਿਕ ਸੋਫਟਵੇਅਰ ਲੈਬ ਅਤੇ 1971 ਬੈਚ ਵੱਲੋਂ ਮਕੈਨੀਕਲ ਅਤੇ ਸਿਵਿਲ ਇੰਜੀਨੀਅਰਿੰਗ ਵਿਭਾਗ ਨੂੰ ਰਿਸਰਚ ਅਤੇ ਡਿਵੈਲਪਮੈਂਟ ਲਈ ਲੋੜੀਂਦਾ ਸਾਜੋ -ਸਾਮਾਨ ਭੇਟ ਕੀਤਾ। 1996 ਬੈਚ ਦੇ ਵਿਦਿਆਰਥੀਆਂ ਨੇ ਕਾਲਜ ਦੇ 65 ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ। ਪ੍ਰੋ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਦੇ ਸਾਬਕਾ ਵਿਦਿਆਰਥੀ ਨਵਜੋਤ ਸਿੰਘ ਨੇ ‘ਤਰੱਕੀ’ ਪ੍ਰਾਜੈਕਟ ਅਧੀਨ ਤਕਰੀਬਨ 70 ਵਿਦਿਆਰਥੀਆ ਨੂੰ ਜਦਕਿ ਨਿਸ਼ਕਾਮ ਸੰਸਥਾ ਵਲੋਂ ਵੀ ਕਈ ਵਿਦਿਆਰਥੀਆ ਨੂੰ ਵਿੱਤੀ ਸਹਿਯੋਗ ਦਿੱਤਾ ਜਾ ਰਿਹਾ ਹੈ।

Advertisement

Advertisement
Author Image

joginder kumar

View all posts

Advertisement
Advertisement
×