For the best experience, open
https://m.punjabitribuneonline.com
on your mobile browser.
Advertisement

ਗੁਰੂ ਨਾਨਕ ਦੇਵ ਜੀ ਦਾ ਬਰਾਤ ਰੂਪੀ ਨਗਰ ਕੀਰਤਨ ਅੱਜ

07:56 AM Sep 09, 2024 IST
ਗੁਰੂ ਨਾਨਕ ਦੇਵ ਜੀ ਦਾ ਬਰਾਤ ਰੂਪੀ ਨਗਰ ਕੀਰਤਨ ਅੱਜ
ਬਟਾਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਜਾਣ ਮੌਕੇ ਸੰਗਤ।
Advertisement

ਦਲਬੀਰ ਸੱਖੋਵਾਲੀਆ
ਬਟਾਲਾ, 8 ਸਤੰਬਰ
ਗੁਰੂ ਨਾਨਕ ਦੇਵ ਜੀ ਦਾ ਬਰਾਤ ਰੂਪੀ ਨਗਰ ਕੀਰਤਨ 9 ਸਤੰਬਰ ਨੂੰ ਸੁਲਤਾਨਪੁਰ ਲੋਧੀ ਤੋਂ ਬਟਾਲਾ ਪੁੱਜੇਗਾ। ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਜਾਵੇਗਾ। ਉਧਰ ਸਥਾਨਕ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੋਂ ਸੰਗਤਾਂ ਦਾ ਵੱਡਾ ਜਥਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਗਿਆ। ਜਾਣਕਾਰੀ ਅਨੁਸਾਰ ਗੁਰੂ ਨਾਨਕ ਦੇਵ ਤੇ ਮਾਤਾ ਸੁਲੱਖਣੀ ਦੇ 537ਵੇਂ ਵਿਆਹ ਪੁਰਬ ਨੂੰ ਮਨਾਇਆ ਜਾ ਰਿਹਾ ਹੈ।
ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਸੁਖਜਿੰਦਰ ਸਿੰਘ ਭਾਮ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ ਜ਼ਫਰਵਾਲ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 9 ਸਤੰਬਰ ਨੂੰ ਸਵੇਰੇ 5 ਵਜੇ ਨਗਰ ਕੀਰਤਨ ਆਰੰਭ ਹੋ ਕੇ ਰਾਤ ਨੂੰ ਬਟਾਲਾ ਪਹੁੰਚੇਗਾ।
ਬਰਾਤ ਰੂਪੀ ਨਗਰ ਕੀਰਤਨ ਦਾ ਬਟਾਲਾ ਪਹੁੰਚਣ ’ਤੇ ਵੱਖ ਵੱਖ ਧਾਰਮਿਕ, ਸਮਾਜ ਸੇਵੀ, ਰਾਜਸੀ ਆਗੂਆਂ ਅਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।

Advertisement

ਸੀਸੀਟੀਵੀ ਕੈਮਰਿਆਂ ਨਾਲ ਰੱਖੀ ਜਾਵੇਗੀ ਨਜ਼ਰ

ਪੁਲੀਸ ਨੇ ਵਿਆਹ ਪੁਰਬ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ਼ਹਿਰ ਅਤੇ ਨਗਰ ਕੀਰਤਨ ਰੂਟਾਂ ’ਤੇ 100 ਸੀਸੀਟੀਵੀ ਕੈਮਰੇ ਲਗਾਏ ਹਨ ਜੋ 24 ਘੰਟੇ ਸਮਾਜ ਵਿਰੋਧੀ ਅਨਸਰਾਂ ਤੇ ਹੁੱਲੜਬਾਜ਼ੀ ਕਰਨ ਵਾਲਿਆਂ ’ਤੇ ਨਜ਼ਰ ਰੱਖਣਗੇ। ਡੀਐੱਸਪੀ ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਸੁਹੇਲ ਕਾਸਿਮ ਮੀਰ ਦੇ ਨਿਰਦੇਸ਼ਾਂ ਹੇਠ ਬਟਾਲਾ ਸ਼ਹਿਰ ਦੇ ਵੱਖ ਵੱਖ ਸਥਾਨਾਂ ’ਤੇ ਕੈਮਰੇ ਲਗਾਏ ਗਏ ਹਨ। ਇਨ੍ਹਾਂ ਕੈਮਰਿਆਂ ਲਈ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿੱਥੇ ਨਿਗਰਾਨੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਹਰ ਸ਼ੱਕੀ ਅਨਸਰ ’ਤੇ ਨਜ਼ਰ ਰੱਖਣਗੀਆਂ। ਉਨ੍ਹਾਂ ਦੱਸਿਆ ਕਿ ਜੇ ਕੋਈ ਸ਼ਰਾਰਤੀ ਅਨਸਰ ਗਲਤ ਹਰਕਤ ਕਰਦਾ ਹੈ ਤਾਂ ਜਾਂਚ ਟੀਮਾਂ ਤੁਰੰਤ ਹੈਲਪ ਡੈਸਕ ਅਤੇ ਪੁਲੀਸ ਸਹਾਇਤਾ ਕੇਂਦਰ ਨੂੰ ਸੂਚਿਤ ਕਰਨਗੀਆਂ।

Advertisement

Advertisement
Author Image

sukhwinder singh

View all posts

Advertisement