ਗੁਰੂ ਨਾਨਕ ਦੇਵ ’ਵਰਸਿਟੀ ਨੇ 54ਵਾਂ ਸਥਾਪਨਾ ਦਿਵਸ ਮਨਾਇਆ
07:19 AM Nov 25, 2023 IST
Advertisement
ਪੱਤਰ ਪ੍ਰੇਰਕ
ਅੰਮ੍ਰਿਤਸਰ, 24 ਨਵੰਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੱਜ 54ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਆਫ਼ ਐਮੀਨੈਂਸ ਤੇ ਸਾਬਕਾ ਪ੍ਰਿੰਸੀਪਲ ਚੀਫ਼ ਕਮਿਸ਼ਨਰ ਇਨਕਮ ਟੈਕਸ, ਨਾਰਥ ਵੈਸਟ ਪ੍ਰਨੀਤ ਸਿੰਘ ਸਚਦੇਵ, ਆਈਆਰਐੱਸ ਨੇ ਕਿਹਾ ਕਿ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਨਾਲ ਹੀ ਮਨੁੱਖ ਦੇ ਸੰਕਟ ਦੂਰ ਹੋ ਜਾਂਦੇ ਹਨ। ਇਸ ਦਾ ਹੁਣ ਪੂਰੀ ਤਰ੍ਹਾਂ ਵਿਗਿਆਨਕ ਆਧਾਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਮਨੋਵਿਗਿਆਨ ਖੇਤਰ ਵਿਚ ਖੋਜ ਨੇ ਸਿਹਤਮੰਦ ਜੀਵਨ ਅਤੇ ਚੰਗੇ ਰਿਸ਼ਤਿਆਂ ਲਈ ਸ਼ੁਕਰਗੁਜ਼ਾਰੀ ਨੂੰ ਅਹਿਮ ਸਮਝਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਡਾ. ਦਰਸ਼ਨ ਸਿੰਘ ਨੇ ਕਿਹਾ ਹੈ ਕਿ ਧਰਮ ਹੀ ਉੱਚੇ ਸੁੱਚੇ ਅਤੇ ਸੰਤੁਲਿਤ ਜੀਵਨ ਦਾ ਇੱਕੋ ਇਕ ਆਧਾਰ ਹੈ। ਯੂਨੀਵਰਸਿਟੀ ਵਿਚ ਵੱਖ-ਵੱਖ ਕਾਲਜਾਂ ਵੱਲੋਂ ਲਾਈ ਲੋਕ ਕਲਾ, ਪੇਂਟਿੰਗ ਅਤੇ ਪੁਸਤਕ ਪ੍ਰਦਰਸ਼ਨੀ ਦਾ ਮਹਿਮਾਨਾਂ ਨੇ ਆਨੰਦ ਮਾਣਿਆ। ਪ੍ਰੋ. ਸਚਦੇਵਾ ਨੇ ਚਿੱਤਰਕਲਾ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ।
Advertisement
Advertisement
Advertisement