ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕੈਲੀਫੋਰਨੀਆ ’ਚ ਕੈਂਪਸ ਖੋਲ੍ਹਣ ਦੀ ਪੇਸ਼ਕਸ਼

09:24 PM Jun 27, 2025 IST
featuredImage featuredImage

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 27 ਜੂਨ

Advertisement

ਵੱਖ-ਵੱਖ ਵਿਦੇਸ਼ੀ ਯੂਨੀਵਰਸਿਟੀਆਂ ਜਿੱਥੇ ਭਾਰਤ ਵਿਚ ਆਪਣੇ ਕੈਂਪਸ ਸਥਾਪਤ ਕਰ ਰਹੀਆਂ ਹਨ, ਉੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੈਲੀਫੋਰਨੀਆ (ਅਮਰੀਕਾ) ਵਿੱਚ ਆਪਣਾ ਆਫ਼ਸ਼ੋਰ ਕੈਂਪਸ ਸਥਾਪਤ ਕਰਨ ਦੀ ਯੋਜਨਾ ਨੂੰ ਸਿੰਡੀਕੇਟ ਦੀ ਮੀਟਿੰਗ ਵਿਚ ਪ੍ਰਵਾਨਗੀ ਦਿੱਤੀ ਹੈ। ਇਸ ਦਾ ਮੰਤਵ ਭਾਰਤ ਦੀ ਸਿੱਖਿਆ, ਸੰਸਕ੍ਰਿਤੀ ਅਤੇ ਨੈਤਿਕ ਮੁੱਲਾਂ ਨੂੰ ਵਿਸ਼ਵ ਪੱਧਰ ’ਤੇ ਲੈ ਕੇ ਜਾਣਾ ਹੈ। ਇਹ ਯੋਜਨਾ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਨੀਤੀ 2020 ਅਨੁਸਾਰ ਹੈ, ਜਿਸ ਦਾ ਉਦੇਸ਼ ਦੇਸ਼ ਦੀ ਸਿੱਖਿਆ ਤਾਕਤ ਨੂੰ ਵਿਸ਼ਵ ਪੱਧਰ ’ਤੇ ਉਭਾਰਨਾ ਹੈ।

Advertisement

ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪਿਛਲੇ 6 ਮਹੀਨਿਆਂ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ ਗਈਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਕਰਮਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਵਿਚ ਨਵੇਂ ਸ਼ੁਰੂ ਕੀਤੇ ਗਏ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ’ਚ ਯੂਨੀਵਰਸਿਟੀ ਦਾ ਕੈਂਪਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ, ਨਿਮਰਤਾ, ਸੇਵਾ, ਸਮਾਨਤਾ ਅਤੇ ਗਿਆਨ ਉਤੇ ਆਧਾਰਿਤ ਵਿਦਿਆ ਦਾ ਪ੍ਰਸਾਰ ਕਰੇਗਾ ਅਤੇ ਇਹ ਭਾਰਤ ਦੀ ਆਰਥਿਕ, ਸਭਿਆਚਾਰਕ ਅਤੇ ਅਕਾਦਮਿਕ ਹਾਜ਼ਰੀ ਨੂੰ ਵਿਸ਼ਵ ਪੱਧਰ ’ਤੇ ਮਜ਼ਬੂਤ ਕਰੇਗਾ।

ਸਿੰਡੀਕੇਟ ਵੱਲੋਂ ਲਏ ਗਏ ਇੱਕ ਹੋਰ ਫ਼ੈਸਲੇ ਵਿਚ ਯੂਨੀਵਰਸਿਟੀ ਨੇ ਆਪਣੇ ਐਫੀਲੀਏਟਡ ਕਾਲਜਾਂ ਵਿੱਚ ਪੀਐਚ.ਡੀ. ਪ੍ਰੋਗਰਾਮਾਂ ਦੀ ਸ਼ੁਰੂਆਤ ਅਤੇ ਰਿਸਰਚ ਸੈਂਟਰਾਂ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਵੇਂ ਕਦਮ ਨਾਲ ਐਫੀਲੀਏਟਡ ਕਾਲਜਾਂ ਵਿੱਚ ਰਿਸਰਚ ਦੇ ਮੌਕੇ ਵਧਣਗੇ। ਮੀਟਿੰਗ ਵਿਚ 54 ਖੋਜਾਰਥੀਆਂ ਨੂੰ ਪੀਐੱਚ ਡੀ ਦੀਆਂ ਡਿਗਰੀਆਂ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਅਤੇ ਯੂਨੀਵਰਸਿਟੀ ਦੀ 50ਵੀਂ ਸਾਲਾਨਾ ਕਾਨਵੋਕੇਸ਼ਨ ਦੌਰਾਨ ਅਲਰਟ ਇੰਟਰਪ੍ਰਾਈਜ਼ ਦੇ ਸੀਈਓ ਜਸਬੀਰ ਗਿੱਲ ਨੂੰ ਆਨਰਜ਼ ਕਾਜ਼ਾ ਡਾਕਟਰੇਟ ਦੀ ਡਿਗਰੀ ਵੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

Advertisement
Tags :
GNDU