For the best experience, open
https://m.punjabitribuneonline.com
on your mobile browser.
Advertisement

ਗੁਰੂ ਨਾਨਕ ਖਾਲਸਾ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ

08:02 AM Mar 07, 2024 IST
ਗੁਰੂ ਨਾਨਕ ਖਾਲਸਾ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ
ਵਿਦਿਆਰਥੀਆਂ ਨੂੰ ਵਜ਼ੀਫੇ ਵੰਡਦੇ ਹੋਏ ਪ੍ਰਬੰਧਕ ਤੇ ਹੋਰ।
Advertisement

ਪੱਤਰ ਪ੍ਰੇਰਕ
ਯਮੁਨਾਨਗਰ, 6 ਮਾਰਚ
ਜਮਨਾ ਆਟੋ ਇੰਡਸਟਰੀਜ਼ ਦੇ ਸੀਐੱਸਆਰ ਸੈੱਲ ਨੇ ਗੁਰੂ ਨਾਨਕ ਖਾਲਸਾ ਵਿੱਦਿਅਕ ਸੰਸਥਾਵਾਂ ਦੇ 550 ਹੋਣਹਾਰ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ 1 ਕਰੋੜ ਰੁਪਏ ਦੇ ਵਜ਼ੀਫੇ ਵੰਡੇ। ਸਮਾਗਮ ਦੇ ਮੁੱਖ ਮਹਿਮਾਨ ਕਾਲਜ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਮੇਜਰ ਆਰਐੱਸ ਭੱਟੀ ਦਾ ਨਿੱਘਾ ਸਵਾਗਤ ਡਾ. ਪੀਰ ਗੁਲਾਮ ਨਬੀ ਅਤੇ ਹੋਰ ਸੀਨੀਅਰ ਮੈਂਬਰਾਂ ਨੇ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਨ ਉਪਰੰਤ ਬੂਟੇ ਲਗਾ ਕੇ ਕੀਤੀ ਗਈ। ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਕੰਗ ਨੇ ਜਮਨਾ ਆਟੋ ਇੰਡਸਟ੍ਰੀਜ਼ ਦੇ ਸੀਐੱਸਆਰ ਵਿੰਗ ਦੀ ਇਸ ਪਹਿਲਕਦਮੀ ਅਤੇ ਸਪਾਂਸਰ ਕੀਤੇ ਵਜ਼ੀਫਿਆਂ ਲਈ ਧੰਨਵਾਦ ਪ੍ਰਗਟ ਕੀਤਾ । ਕੰਪਨੀ ਦੀ ਸੀਐਸਆਰ ਮੁਖੀ ਸੰਯਮ ਮਰਾਠਾ ਨੇ ਸਿੱਖਿਆ, ਖੇਡਾਂ, ਵਾਤਾਵਰਣ, ਮਹਿਲਾ ਸਸ਼ਕਤੀਕਰਨ ਅਤੇ ਹੋਰ ਖੇਤਰਾਂ ਵਿੱਚ ਸੰਸਥਾ ਦੀ ਵਚਨਬੱਧਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੀ ਸਮਾਪਤੀ ਮੁੱਖ ਮਹਿਮਾਨ ਦੇ ਪ੍ਰੇਰਨਾਦਾਇਕ ਭਾਸ਼ਣ ਨਾਲ ਹੋਈ, ਜਿਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਫਾਰਮੇਸੀ ਦੇ ਪ੍ਰਿੰਸੀਪਲ ਡਾ. ਕੁਮਾਰ ਗੌਰਵ ਨੇ ਰਸਮੀ ਧੰਨਵਾਦ ਕੀਤਾ। ਇਸ ਮੌਕੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਫਾਰਮੇਸੀ ਦੇ ਪ੍ਰਿੰਸੀਪਲ ਡਾ. ਕੁਮਾਰ ਗੌਰਵ, ਗੁਰੂ ਨਾਨਕ ਖ਼ਾਲਸਾ ਇੰਸਟੀਚਿਊਟ ਆਫ਼ ਟੈਕਨਾਲੋਜੀ ਐਂਡ ਮੈਨੇਜਮੈਂਟ ਦੇ ਡਾਇਰੈਕਟਰ ਡਾ. ਅਮਿਤ ਜੋਸ਼ੀ, ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਦੇ ਵਾਈਸ ਪ੍ਰਿੰਸੀਪਲ ਡਾ. ਕਮਲਪ੍ਰੀਤ ਕੌਰ, ਕੋਆਰਡੀਨੇਟਰ ਪ੍ਰੋਫ਼ੈਸਰ ਸੰਤੋਸ਼ ਕੁਰਰਾ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਸਕਾਲਰਸ਼ਿਪ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੱਤੀ।

Advertisement

Advertisement
Advertisement
Author Image

joginder kumar

View all posts

Advertisement