For the best experience, open
https://m.punjabitribuneonline.com
on your mobile browser.
Advertisement

ਗੁਰੂ ਤੇਗ ਬਹਾਦਰ ਸਕੂਲ ਦਾ ਨਤੀਜਾ ਸ਼ਾਨਦਾਰ

10:36 AM May 08, 2024 IST
ਗੁਰੂ ਤੇਗ ਬਹਾਦਰ ਸਕੂਲ ਦਾ ਨਤੀਜਾ ਸ਼ਾਨਦਾਰ
ਬਾਰ੍ਹਵੀਂ ’ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ। -ਫੋਟੋ: ਪਸਨਾਵਾਲ
Advertisement

ਧਾਰੀਵਾਲ (ਪੱਤਰ ਪ੍ਰੇਰਕ): ਆਈਸੀਐੱਸਸੀ (12ਵੀਂ ਜਮਾਤ) ਨਵੀਂ ਦਿੱਲੀ ਵੱਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਗੁਰੂ ਤੇਗ ਬਹਾਦਰ ਇੰਟਰਨੈਸਨਲ ਸਕੂਲ ਕਲਿਆਣਪੁਰ (ਧਾਰੀਵਾਲ) ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਸਕੂਲ ਦੇ ਚੇਅਰਮੈਨ ਤਰਸੇਮ ਸਿੰਘ, ਡਾਇਰੈਕਟਰ ਸੁਰਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਰਵਨੀਤ ਕੌਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਬਾਰ੍ਹਵੀਂ ਜਮਾਤ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਏ ਹਨ, ਜਿਨ੍ਹਾਂ ਵਿੱਚੋਂ ਵਿਦਿਆਰਥਣ ਗੁਰਲੀਨ ਕੌਰ ਨੇ 94% ਅੰਕ ਲੈ ਕੇ ਪਹਿਲਾ ਸਥਾਨ, ਅਵਨੀਤ ਕੌਰ ਨੇ 87% ਅੰਕਾਂ ਨਾਲ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 83% ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਤਰਸੇਮ ਸਿੰਘ, ਡਾਇਰੈਕਟਰ ਸੁਰਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਰਵਨੀਤ ਕੌਰ ਨੇ ਵਧਾਈ ਦਿੱਤੀ।

Advertisement

Advertisement
Author Image

joginder kumar

View all posts

Advertisement
Advertisement
×