ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਮਨਾਇਆ
ਪੱਤਰ ਪ੍ਰੇਰਕ
ਨਰਾਇਣਗੜ੍ਹ, 31 ਮਾਰਚ
ਨਰਾਇਣਗੜ੍ਹ ਦੇ ਗੁਰੂ ਲਾਧੋ ਰੇ ਭਵਨ ਵਿਖੇ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਤੇ ਸਾਲਾਨਾ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਦੇ ਰਾਗੀ ਇੰਦਰਜੀਤ ਸਿੰਘ ਅਤੇ ਹੋਰ ਰਾਗੀ ਤੇ ਕਥਾਵਾਚਕਾਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਰਾਗੀ ਜਥਿਆਂ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਦੱਸਿਆ ਕਿ ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ। ਉਨ੍ਹਾਂ ਦਿੱਲੀ ਦੇ ਚਾਂਦਨੀ ਚੌਕ ਵਿਖੇ ਗੁਰੂ ਸਾਹਿਬ ਦੀ ਸ਼ਹੀਦੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਮੱਖਣ ਸ਼ਾਹ ਲੁਬਾਣਾ ਦੀ ਗੁਰੂ ਸਾਹਿਬ ਨਾਲ ਮੁਲਾਕਾਤ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਗੁਰਪਾਲ ਸਿੰਘ ਅਕਬਰਪੁਰ ਨੇ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ ਤੇ ਗੁਰੂ ਤੇਗ ਬਹਾਦਰ ਦੇ ਜੀਵਨ ’ਤੇ ਚਾਨਣਾ ਪਾਉਂਦੇ ਹੋਏ ਸਿਮਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗੁਰੂ ਲਾਧੋ ਰਾਏ ਭਵਨ ਦੀ ਸਮੂਹ ਪ੍ਰਬੰਧਕ ਕਮੇਟੀ ਨੇ ਸਮਾਗਮ ਵਿੱਚ ਸੇਵਾ ਕਰਨ ਵਾਲੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਰਬਸੰਮਤੀ ਨਾਲ ਭਵਨ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਦਾ ਪ੍ਰਧਾਨ ਸੁਰਜੀਤ ਸਿੰਘ ਅਤੇ ਸਕੱਤਰ ਬਲਕਾਰ ਸਿੰਘ ਨੂੰ ਨਿਯੁਕਤ ਕੀਤਾ ਗਿਆ। ਇਸ ਮੌਕੇ ਭਵਨ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਆਗੂ, ਗੁਰਪਾਲ ਸਿੰਘ, ਸੁਖਪਾਲ ਸਿੰਘ, ਸੁਰਜੀਤ ਸਿੰਘ, ਬਲਕਾਰ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ, ਕੁਲਦੀਪ ਸਿੰਘ ਸਣੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।