ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਦਿਹਾੜਾ ਮਨਾਇਆ

07:56 AM May 02, 2024 IST

ਪੱਤਰ ਪ੍ਰੇਰਕ
ਸੰਗਰੂਰ, 1 ਮਈ
ਸਥਾਨਕ ਥਲੇਸ ਬਾਗ ਕਲੋਨੀ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਕਰਵਾਇਆ ਗਿਆ। ਇਹ ਸਮਾਗਮ ਸੰਸਥਾ ਦੇ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ, ਹਰਦੀਪ ਸਿੰਘ ਸਾਹਨੀ, ਨਰਿੰਦਰ ਪਾਲ ਸਿੰਘ ਸਾਹਨੀ, ਜਸਵਿੰਦਰ ਪਾਲ ਸਿੰਘ ਵਿੱਕੀ, ਤੇਗਬੀਰ ਸਿੰਘ, ਪ੍ਰੀਤਮ ਸਿੰਘ, ਅਮਰਿੰਦਰ ਸਿੰਘ ਮੌਖਾ, ਹਰਭਜਨ ਸਿੰਘ ਭੱਟੀ, ਗੁਰਪ੍ਰੀਤ ਸਿੰਘ ਬਿੱਲੂ ਦੀ ਸਾਂਝੇ ਦੇਖ ਰੇਖ ਹੇਠ ਹੋਇਆ। ਇਸ ਮੌਕੇ ਹਾਜ਼ਰੀਨ ਰਾਗੀ ਸਿੰਘਾਂ ਵੱਲੋਂ ਰਸ ਭਿੰਨਾ ਕੀਰਤਨ ਕਰਕੇ ਜਿੱਥੇ ਸੰਗਤ ਨੂੰ ਨਿਹਾਲ ਕੀਤਾ, ਉੱਥੇ ਵੱਖ-ਵੱਖ ਬੁਲਾਰਿਆਂ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਉੱਤੇ ਚਾਨਣਾ ਪਾਇਆ। ਇਸ ਮੌਕੇ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਾਹਨੀ, ਹਰਫੂਲ ਸਿੰਘ, ਡਾ: ਜਸਕਰਨ ਸਿੰਘ ਖੁਰਮੀ ਅਤੇ ਜਸਵਿੰਦਰ ਸਿੰਘ ਐਡਵੋਕੇਟ ਹਾਜ਼ਰ ਸਨ। ਇਸੇ ਤਰ੍ਹਾਂ ਸੁਨਾਮ ਦੇ ਗੁਰੂਦੁਆਰਾ ਨਿਆਂਈ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਨੂੰ ਮਨਾਇਆ ਗਿਆ। ਇਸ ਮੌਕੇ ਨਿਸ਼ਕਾਮ ਕੀਰਤਨ ਜਥਾ ਗੁਰਦੁਆਰਾ ਸਾਹਿਬ ਬ੍ਰਹਮ ਬੂੰਗਾ ਦੋਦੜਾ ਵਾਲਿਆਂ ਨੇ ਕੀਰਤਨ ਕੀਤਾ ਜਦੋਂ ਕਿ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਅਤੇ ਕਥਾਵਾਚਕ ਭਾਈ ਮਨਦੀਪ ਸਿੰਘ ਲੁਧਿਆਣੇ ਵਾਲੇ ਸੰਗਤਾਂ ਨੂੰ ਗੁਰਬਾਣੀ ਵਿਚਾਰ ਰਾਹੀਂ ਨਿਹਾਲ ਕੀਤਾ। ਇਸ ਮੌਕੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਵੀ ਹਾਜ਼ਰੀ ਲਵਾਈ।

Advertisement

Advertisement
Advertisement