ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਦਾ ਸਾਲਾਨਾ ਜੋੜ ਮੇਲ ਸਮਾਪਤ

11:14 AM Dec 17, 2023 IST
ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਆਖ਼ਰੀ ਦਿਨ ਪੁੱਜੀ ਸੰਗਤ।

ਜਗਮੋਹਨ ਸਿੰਘ
ਘਨੌਲੀ, 16 ਦਸੰਬਰ
ਇੱਥੇ ਪਿੰਡ ਸਰਸਾ ਨੰਗਲ ਵਿਖੇ ਸਿਰਸਾ ਨਦੀ ਕਿਨਾਰੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਪਰਿਵਾਰ ਵਿਛੋੜੇ ਦੀ ਯਾਦ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਚੱਲ ਰਿਹਾ ਸਾਲਾਨਾ ਸ਼ਹੀਦੀ ਜੋੜ ਮੇਲ ਬਾਅਦ ਦੁਪਹਿਰ ਸਮਾਪਤ ਹੋ ਗਿਆ। ਸਮਾਗਮ ਦੌਰਾਨ ਸਵੇਰੇ ਪੰਜ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਜਿਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਉੱਚ ਕੋਟੀ ਦੇ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਤੋਂ ਇਲਾਵਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਪਬਲਿਕ ਸਕੂਲ ਸਰਸਾ ਨੰਗਲ ਦੇ ਵਿਦਿਆਰਥੀਆਂ ਨੇ ਢਾਡੀ ਵਾਰਾਂ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸਿੱਖ ਸੰਗਤਾਂ ਨੂੰ ਸ਼ਹੀਦੀ ਜੋੜ ਮੇਲ ਸਾਦੇ ਢੰਗ ਨਾਲ ਮਨਾਉਣ ਤੇ ਸ਼ਹੀਦੀ ਪੰਦਰਵਾੜੇ ਦੇ ਦਿਨਾਂ ਦੌਰਾਨ ਵਿਆਹ ਸ਼ਾਦੀਆਂ ਤੇ ਹੋਰ ਖੁਸ਼ੀ ਦੇ ਕਾਰਜ ਨਾ ਕਰਨ ਦੀ ਅਪੀਲ ਕੀਤੀ। ਸਮਾਗਮ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਐਮ.ਪੀ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਕਥਾਵਾਚਕ ਸਤਨਾਮ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ

ਮੋਰਿੰਡਾ (ਸੰਜੀਵ ਤੇਜਪਾਲ): ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਦੇ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿੱਚ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਮਹਾਨ ਸ਼ਹੀਦਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਦੇ ਪ੍ਰਸੰਗ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ.ਚਰਨਜੀਤ ਸਿੰਘ , ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਤੇ ਵਰਲਡ ਸਿੱਖ ਮਿਸ਼ਨ ਦੇ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਹਰਨੌਲੀ ਸਮੇਤ ਰਾਜਸੀ ਅਤੇ ਧਾਰਮਿਕ ਆਗੂਆਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਗੁਰਮਤਿ ਤੇ ਦਸਤਾਰਬੰਦੀ ਮੁਕਾਬਲਿਆਂ ਦੇ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।

Advertisement
Advertisement