For the best experience, open
https://m.punjabitribuneonline.com
on your mobile browser.
Advertisement

ਗੁਰੂਹਰਸਹਾਏ: ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ

08:40 AM May 07, 2024 IST
ਗੁਰੂਹਰਸਹਾਏ  ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ
ਗੁਰੂ ਹਰਸਹਾਏ ਵਿੱਚ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ ਮੌਕੇ ਹਾਜ਼ਰ ਸਟਾਫ਼।
Advertisement

ਪੱਤਰ ਪ੍ਰੇਰਕ
ਗੁਰੂਹਰਸਹਾਏ, 6 ਮਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਗਗਨਦੀਪ ਸਿੰਘ ਦੀ ਅਗਵਾਈ ਹੇਠ ਚੋਣ ਸੈੱਲ ਦੇ ਹਲਕਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਪਹਿਲੀ ਰਿਹਰਸਲ ਕਰਵਾਈ ਗਈ। ਇਸ ਵਿੱਚ ਤਹਿਸੀਲਦਾਰ ਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਜੈ ਅਮਨਦੀਪ ਗੋਇਲ, ਬੀ.ਡੀ.ਪੀ.ਓ. ਪ੍ਰਭਦੀਪ ਸਿੰਘ ਇਲੈਕਸ਼ਨ ਸੈੱਲ ਇੰਚਾਰਜ ਦੀਪਕ ਸ਼ਰਮਾ, ਗੁਰਵਿੰਦਰ ਸਿੰਘ ਗੋਲਡੀ ਤੇ ਸੁਪਰਡੈਂਟ ਕੇਵਲ ਕ੍ਰਿਸ਼ਨ ਦੀ ਦੇਖ-ਰੇਖ ਹੇਠ ਗੁਰੂਹਰਸਹਾਏ ਦੇ 218 ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਜਾਣ ਵਾਲੇ ਪੋਲਿੰਗ ਕਰਮਚਾਰੀਆਂ ਦੀ ਮੌਕ ਪੋਲ, ਪੀਆਰਓ ਡਾਇਰੀ, ਪੋਲਿੰਗ ਪਾਰਟੀ ਦੀ ਕਾਰਜ ਪ੍ਰਣਾਲੀ, ਵੋਟਰ ਦੀ ਸ਼ਨਾਖਤ ਤੇ ਕਾਨੂੰਨੀ ਦਸਤਾਵੇਜ਼ਾਂ ਦੀ ਜਾਣਕਾਰੀ ਤੋਂ ਇਲਾਵਾ ਵੋਟਿੰਗ ਮਸ਼ੀਨਾਂ ਦੀ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾਇਆ ਗਿਆ। ਸਹਾਇਕ ਰਿਟਰਨਿੰਗ ਅਫਸਰ ਗਗਨਦੀਪ ਸਿੰਘ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਸਮੁੱਚੇ ਪੋਲਿੰਗ ਅਮਲੇ ਨਾਲ ਪ੍ਰਾਜੈਕਟਰਾਂ ਦੀ ਸਹਾਇਤਾ ਨਾਲ ਵੋਟਿੰਗ ਪ੍ਰਕਿਰਿਆ ਸਾਂਝੀ ਕੀਤੀ ਗਈ। ਇਸ ਮੌਕੇ ਹਲਕੇ ਦੇ ਸੈਕਟਰ ਅਫਸਰ ਅਤੇ ਇਲੈਕਸ਼ਨ ਸੈੱਲ ਦਾ ਸਮੁੱਚਾ ਅਮਲਾ ਹਾਜ਼ਰ ਸੀ।

Advertisement

ਮਾਨਸਾ: ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ

ਮਾਨਸਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟਰੇਨਰਾਂ ਵੱਲੋਂ ਚੋਣ ਅਮਲੇ ਦੀ ਪਹਿਲੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ ’ਤੇ ਸਬੰਧਤ ਏਆਰਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ। ਐੱਸਡੀਐੱਮ ਮਨਜੀਤ ਸਿੰਘ ਰਾਜਲਾ, ਨਿਤੇਸ਼ ਕੁਮਾਰ ਜੈਨ ਅਤੇ ਗਗਨਦੀਪ ਸਿੰਘ ਨੇ ਸਬੰਧਤ ਵਿਧਾਨ ਸਭਾ ਹਲਕਿਆਂ ’ਚ ਰਿਹਰਸਲ ਸਥਾਨਾਂ ਦਾ ਦੌਰਾ ਕਰ ਕੇ ਮਾਸਟਰ ਟਰੇਨਰਾਂ ਅਤੇ ਚੋਣ ਅਮਲੇ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਹਲਕਾ ਮਾਨਸਾ ਦੀ ਰਿਹਰਸਲ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਸਰਦੂਲਗੜ੍ਹ ਦੀ ਰਿਹਰਸਲ ਬਲਰਾਜ ਸਿੰਘ ਭੂੰਦੜ ਯੂਨੀਵਰਸਿਟੀ ਕੈਂਪਸ ਅਤੇ ਬੁਢਲਾਡਾ ਦੀ ਰਿਹਰਸਲ ਕ੍ਰਿਸ਼ਨਾ ਕਾਲਜ ਰੱਲੀ ਵਿੱਚ ਹੋਈ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×