ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂਕੁਲ ਸਕੂਲ ਦਾ ਬੈਸਟ ਐਵਾਰਡ ਨਾਲ ਸਨਮਾਨ

08:08 AM Nov 18, 2024 IST
ਪ੍ਰਿੰਸੀਪਲ ਪ੍ਰਸ਼ਾਂਤ ਸਿੰਘ ਤੇ ਬੱਚਿਆਂ ਦਾ ਸਨਮਾਨ ਕਰਦੇ ਹੋਏ ਐਸੋਸੀਏਸ਼ਨ ਦੇ ਆਗੂ।

ਭਾਈ ਰੂਪਾ: ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨਜ਼ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕਰਵਾਏ ਗਏ ਫੈਪ ਨੈਸ਼ਨਲ ਐਵਾਰਡ 2024 ਸਮਾਗਮ ਦੌਰਾਨ ਡਾ. ਜਗਜੀਤ ਸਿੰਘ ਧੂਰੀ ਨੇ ਗੁਰੂਕੁਲ ਇੰਟਰਨੈਸ਼ਨਲ ਸਕੂਲ ਭਾਈ ਰੂਪਾ ਨੂੰ ‘ਬੈਸਟ ਸਕੂਲ ਇਨ ਸਪੋਰਟਸ’ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਸਕੂਲ ਦੇ ਪ੍ਰਿੰਸੀਪਲ ਪ੍ਰਸ਼ਾਂਤ ਸਿੰਘ ਨੂੰ ‘ਬੈਸਟ ਕੋਚ ਇਨ ਸਪੋਰਟਸ’ ਐਵਾਰਡ ਅਤੇ ਸਕੂਲ ਦੀ ਕਬੱਡੀ ਖਿਡਾਰਨ ਜਸ਼ਨਦੀਪ ਕੌਰ ਨੂੰ ‘ਬੈਸਟ ਸਟੂਡੈਂਟ ਇਨ ਸਪੋਰਟਸ’ ਐਵਾਰਡ ਨਾਲ ਸਨਮਾਨਿਤ ਕੀਤਾ। ਸਕੂਲ ਦੇ ਚੇਅਰਮੈਨ ਰੋਹਿਤ ਗਰਗ ਅਤੇ ਆਂਚਲ ਗਰਗ ਨੇ ਇਨ੍ਹਾਂ ਪ੍ਰਾਪਤੀਆਂ ਲਈ ਪ੍ਰਿੰਸੀਪਲ ਪ੍ਰਸ਼ਾਂਤ ਸਿੰਘ, ਸਟਾਫ਼ ਅਤੇ ਬੱਚਿਆਂ ਨੂੰ ਵਧਾਈ ਦਿੱਤੀ। ਚੇਅਰਮੈਨ ਰੋਹਿਤ ਗਰਗ ਨੇ ਕਿਹਾ ਕਿ ਗੁਰੂਕੁਲ ਸਕੂਲ ਪੜ੍ਹਾਈ ਦੇ ਨਾਲ ਖੇਡਾਂ ਤੇ ਕਲਾ ਦੇ ਖੇਤਰ ’ਚ ਵੀ ਵੱਡੀਆਂ ਮੱਲਾਂ ਮਾਰ ਰਿਹਾ ਹੈ, ਜੋ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement