For the best experience, open
https://m.punjabitribuneonline.com
on your mobile browser.
Advertisement

ਗਿਆਨਵਾਪੀ: ਹਿੰਦੂ ਧਿਰ ਦੇ ਪੂਜਾ ਕਰਨ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ

07:11 AM Apr 02, 2024 IST
ਗਿਆਨਵਾਪੀ  ਹਿੰਦੂ ਧਿਰ ਦੇ ਪੂਜਾ ਕਰਨ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
Advertisement

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਗਿਆਨਵਾਪੀ ਮੰਦਰ ਦੇ ਦੱਖਣੀ ਤਹਿਖਾਨੇ ’ਚ ਹਿੰਦੂ ਧਿਰ ਦੇ ਪੂਜਾ ਕਰਨ ’ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਮਸਜਿਦ ਇੰਤਜ਼ਾਮੀਆ ਕਮੇਟੀ ਦੀ ਪਟੀਸ਼ਨ ’ਤੇ ਕਾਸ਼ੀ ਵਿਸ਼ਵਨਾਥ ਮੰਦਰ ਟਰੱਸਟ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸਿਖਰਲੀ ਅਦਾਲਤ ਨੇ ਵਾਰਾਣਸੀ ਸਥਿਤ ਗਿਆਨਵਾਪੀ ਕੰਪਲੈਕਸ ’ਚ ਨਮਾਜ਼ ਅਦਾ ਕਰਨ ਸਬੰਧੀ ਸਥਿਤੀ ਬਰਕਰਾਰ ਰੱਖਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਗਿਆਨਵਾਪੀ ਮਸਜਿਦ ਇੰਤਜ਼ਾਮੀਆ ਕਮੇਟੀ ਦੀ ਨਵੀਂ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਹੈ ਜਿਸ ਵਿੱਚ ਅਲਾਹਾਬਾਦ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਹੇਠਲੇ ਬੈਂਚ ਨੇ ਪੁਜਾਰੀ ਸ਼ੈਲੇਂਦਰ ਪਾਠਕ ਵਿਆਸ ਨੂੰ ਵੀ ਮਸਜਿਦ ਕਮੇਟੀ ਦੀ ਪਟੀਸ਼ਨ ’ਤੇ 30 ਅਪਰੈਲ ਤੱਕ ਜਵਾਬ ਦਾਖਲ ਕਰਨ ਨੂੰ ਕਿਹਾ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×