For the best experience, open
https://m.punjabitribuneonline.com
on your mobile browser.
Advertisement

ਨੌਜਵਾਨੀ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ’ਚ ਜਿਮ ਲਾਜ਼ਮੀ: ਗਿਆਸਪੁਰਾ

10:10 AM Mar 16, 2024 IST
ਨੌਜਵਾਨੀ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ’ਚ ਜਿਮ ਲਾਜ਼ਮੀ  ਗਿਆਸਪੁਰਾ
ਪਿੰਡ ਰਾਣੋਂ ਵਿੱਚ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।
Advertisement

ਦੇਵਿੰਦਰ ਜੱਗੀ
ਪਾਇਲ, 15 ਮਾਰਚ
ਨੇੜਲੇ ਪਿੰਡ ਰਾਣੋਂ ਵਿੱਚ ਅਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਨੂੰ ਨਵਿਆਉਣ ਦਾ ਨੀਂਹ ਪੱਥਰ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਰੱਖਿਆ ਗਿਆ, ਜਿਸ ਉੱਤੇ 9 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਨਸ਼ਿਆਂ ਦੀ ਦਲ-ਦਲ ਵਿੱਚ ਧਸੀ ਨੌਜਵਾਨੀ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ ਵਿੱਚ ਖੇਡ ਮੈਦਾਨਾਂ ਵਿੱਚ ਕਸਰਤ ਕਰਨ ਲਈ ਜਿਮ ਦਾ ਹੋਣਾ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਤਹੱਈਆ ਕੀਤਾ ਗਿਆ ਹੈ ਕਿ ਖੇਡ ਮੈਦਾਨਾਂ ਨੂੰ ਨਵੀ ਦਿੱਖ ਪ੍ਰਦਾਨ ਕਰਨੀ, ਝੂਲੇ ਤੇ ਹੋਰ ਸਾਮਾਨ ਲਗਵਾਉਣਾ ਹੈ। ਗਿਆਸਪੁਰਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਖੇਡ ਮੈਦਾਨ, ਜਿਮ ਤੇ ਲਾਇਬਰੇਰੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਬੱਚੇ ਖੇਡਾਂ ਤੇ ਸਮਾਜ ਨੂੰ ਸੇਧ ਦੇਣ ਵਾਲੀਆਂ ਕਿਤਾਬਾਂ ਪੜਨ ਦੀ ਰੁਚੀ ਵਧਾ ਸਕਣ। ਇਸ ਮੌਕੇ ਚੇਅਰਮੈਨ ਬੂਟਾ ਸਿੰਘ ਰਾਣੋ, ਬੀਡੀਪੀਓ ਦੋਰਾਹਾ ਬਿਕਰਮ ਸਿੰਘ, ਰਾਜਿੰਦਰ ਕੁਮਾਰ ਰਾਜੂ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×