ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਵਿੱਚ ਜਿਮ ਮਾਲਕ ਦੀ ਗੋਲੀ ਮਾਰ ਕੇ ਹੱਤਿਆ

01:28 PM Sep 13, 2024 IST
ਘਟਨਾ ਤੋਂ ਬਾਅਦ ਮੌਕੇ ’ਤੇ ਜਾਂਚ ਕਰਨ ਪੁੱਜੀ ਪੁਲੀਸ ਦੀ ਟੀਮ। -ਫੋਟੋ: ਪੀਟੀਆਈ

ਨਵੀਂ ਦਿੱਲੀ, 13 ਸਤੰਬਰ
ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਵੀਰਵਾਰ ਰਾਤ ਨੂੰ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਇਕ ਜਿਮ ਮਾਲਕ ਦੀ ਗੋਲੀ ਮਾਰ ਕੇ ਹੱਤਿਆਰ ਕਰ ਦਿੱਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਡੀਸੀਪੀ (ਦੱਖਣੀ) ਅੰਕਿਤ ਚੌਹਾਨ ਨੇ ਦੱਸਿਆ ਕਿ ਗ੍ਰੇਟਰ ਕੈਲਾਸ਼-1 ਵਿੱਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ। ਘਟਨਾ ਵਿੱਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲੀਸ ਮੁਲਾਜ਼ਮ ਜਦੋਂ ਘਟਨਾ ਸਥਾਨ ’ਤੇ ਪਹੁੰਚੇ ਤਾਂ ਉੱਥੇ ਉਨ੍ਹਾਂ ਨੇ ਬੰਦੂਕ ਦੀਆਂ ਕੁਝ ਗੋਲੀਆਂ ਅਤੇ ਖਾਲੀ ਖੋਖੇ ਦੇਖੇ। ਪੁਲੀਸ ਨੇ ਦੱਸਿਆ ਕਿ ਪੁੱਛ-ਪੜਤਾਲ ’ਤੇ ਪਤਾ ਲੱਗਾ ਕਿ ਚਿਤਰੰਜਨ ਪਾਰਕ (ਸੀਆਰ) ਦੇ ਵਸਨੀਕ ਨਾਦਿਰ ਸ਼ਾਹ (35) ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ। ਚੌਹਾਨ ਨੇ ਦੱਸਿਆ, ‘‘ਹਮਲਾਵਰ ਦੋਪਹੀਆ ਵਾਹਨ ’ਤੇ ਆਏ ਸਨ ਅਤੇ ਉਹ ਸ਼ਾਹ ’ਤੇ ਗੋਲੀਆਂ ਵਰ੍ਹਾਉਣ ਤੋਂ ਬਾਅਦ ਉੱਥੋਂ ਫ਼ਰਾਰ ਹੋ ਗਏ। ਸ਼ਾਹ ਦੇ ਦੋਸ਼ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ਾਹ ਇੱਥੇ ਭਾਈਵਾਲੀ ਵਿੱਚ ਇਕ ਜਿਮ ਚਲਾਉਂਦਾ ਸੀ। ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement