For the best experience, open
https://m.punjabitribuneonline.com
on your mobile browser.
Advertisement

ਜਿਮਖਾਨਾ ਕਲੱਬ ਚੋਣ: ਡੀਸੀ ਵੱਲੋਂ ਤਿਆਰੀਆਂ ਦਾ ਜਾਇਜ਼ਾ

10:31 AM Mar 10, 2024 IST
ਜਿਮਖਾਨਾ ਕਲੱਬ ਚੋਣ  ਡੀਸੀ ਵੱਲੋਂ ਤਿਆਰੀਆਂ ਦਾ ਜਾਇਜ਼ਾ
ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਵਿਸ਼ੇਸ਼ ਸਾਰੰਗਲ।- ਫੋਟੋ:ਮਲਕੀਅਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 9 ਮਾਰਚ
ਜਿਮਖਾਨਾ ਕਲੱਬ ਦੀਆਂ ਚੋਣਾਂ ਮੌਕੇ ਡੀਸੀ-ਕਮ-ਸੀਨੀਅਰ ਵਾਈਸ ਪ੍ਰਧਾਨ ਵਿਸ਼ੇਸ਼ ਸਾਰੰਗਲ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੋਟਰਾਂ ਅਤੇ ਉਮੀਦਵਾਰਾਂ ਦੋਵਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਇਨ੍ਹਾਂ ਚੋਣਾਂ ਨੂੰ 10 ਮਾਰਚ 2024 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਡੀਸੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਚੋਣਾਂ ਦੌਰਾਨ ਜਾਅਲੀ ਪਛਾਣ ਪੱਤਰ ਦੀ ਵਰਤੋਂ ਜਾਂ ਕਿਸੇ ਵੀ ਨਾਲ ਵੋਟਰ ਵਜੋਂ ਭੇਦਭਾਵ ਕਰਨ ’ਤੇ ਉਸ ਦੀ ਕਲੱਬ ਦੀ ਮੈਂਬਰਸ਼ਿਪ ਰੱਦ ਕਰਨ ਤੋਂ ਇਲਾਵਾ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਮੋਬਾਈਲ, ਕੋਡਲੈਸ ਫੋਨ ਅਤੇ ਵਾਇਰਲੈੱਸ ਸੈੱਟ ਵਰਤਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫ਼ਸਰ ਵੱਲੋਂ ਵੋਟਰਾਂ ਨੂੰ ਪਾਰਕਿੰਗ ਖੇਤਰ ਵਿੱਚ ਜਾਰੀ ਕੀਤੀਆਂ ਜਾਣ ਵਾਲੀਆਂ ਫੋਟੋ ਪਹਿਚਾਣ ਸਲਿੱਪਾਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਕਿਸੇ ਹੋਰ ਸਲਿੱਪ ਨੂੰ ਸਵੀਕਾਰਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨਾਲ ਜੁੜੇ ਸੁਰੱਖਿਆ ਕਰਮੀਆਂ (ਸਿਵਾਏ ਜੈਡ ਪਲੱਸ ਸੁਰੱਖਿਆ) ਨੂੰ ਪੋਲਿੰਗ ਸਟੇਸ਼ਨ ਅੰਦਰ ਜਾਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਵੋਟਰ ਵੋਟ ਪਾਉਣ ਲਈ ਆਪਣੇ ਨਾਲ ਸ਼ਨਾਖਤ ਵਜੋਂ ਜਿਵੇਂ ਕਲੱਬ ਦਾ ਪਛਾਣ ਪੱਤਰ, ਪਾਸਪੋਰਟ, ਡਰਾਇਵਿੰਗ ਲਾਇਸੈਂਸ, ਆਧਾਰ ਕਾਰਡ, ਪੈਨ ਕਾਰਡ, ਸਰਕਾਰੀ ਪਹਿਚਾਣ ਪੱਤਰ ਜਾਂ ਫੋਟੋ ਵੋਟਰ ਸ਼ਨਾਖਤੀ ਕਾਰਡ ਵਿੱਚੋਂ ਕੋਈ ਵੀ ਦਸਤਾਵੇਜ਼ ਲਿਆਂਦਾ ਜਾ ਸਕਦਾ ਹੈ।

Advertisement

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ: 12 ਉਮੀਦਵਾਰਾਂ ਨੂੰ ਨੋਟਿਸ

ਜਿਮਖਾਨਾ ਕਲੱਬ ਜਲੰਧਰ ਦੀਆਂ ਚੋਣਾਂ ਸਬੰਧੀ ਲਾਗੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ ਪੁਨੀਤ ਸ਼ਰਮਾ ਵੱਲੋਂ 12 ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜਾਰੀ ਨੋਟਿਸ ਅਨੁਸਾਰ ਵੱਖ-ਵੱਖ ਅਹੁਦਿਆਂ ਲਈ ਉਮੀਦਵਾਰਾਂ ਅਮਿਤ ਕੁਕਰੇਜਾ, ਤਰੁਣ ਸਿੱਕਾ, ਸੌਰਭ ਖੁੱਲਰ, ਸੁਮਿਤ ਸ਼ਰਮਾ, ਸ਼ਾਲਿਨੀ ਕਾਲੜਾ, ਵਿੰਨੀ ਸ਼ਰਮਾ ਧਵਨ, ਮੁਕੇਸ਼ ਕੁਮਾਰ, ਅਤੁਲ ਤਲਵਾੜ, ਨਿਤਿਨ ਬਹਿਲ, ਹਰਪ੍ਰੀਤ ਸਿੰਘ ਗੋਲਡੀ, ਐੱਮ.ਬੀ. ਬਾਲੀ ਅਤੇ ਕਰਨ ਅਗਰਵਾਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਸਹਾਇਕ ਰਿਟਰਨਿੰਗ ਅਫ਼ਸਰ ਵੱਲੋਂ ਜਾਰੀ ਨੋਟਿਸ ਅਨੁਸਾਰ ਇਨ੍ਹਾਂ ਉਮੀਦਵਾਰਾਂ ਵਿਰੁੱਧ ਸ਼ਿਕਾਇਤ ਮਿਲੀ ਸੀ ਕਿ ਇਨ੍ਹਾਂ ਵੱਲੋਂ ਵੋਟਿੰਗ ਤੋਂ 24 ਘੰਟੇ ਪਹਿਲਾਂ ਚੋਣਾਂ ਸਬੰਧੀ ਪ੍ਰਚਾਰ ਉਪਰ ਰੋਕ ਦੀ ਉਲੰਘਣਾ ਕੀਤੀ ਗਈ। ਨੋਟਿਸ ਅਨੁਸਾਰ ਚੋਣ ਪ੍ਰਚਾਰ 9 ਮਾਰਚ ਨੂੰ ਸਵੇਰੇ 8 ਵਜੇ ਬੰਦ ਹੋ ਗਿਆ ਸੀ ਪਰ ਇਨ੍ਹਾਂ ਉਮੀਦਵਾਰਾਂ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਦਿਆਂ ਪ੍ਰਚਾਰ ਜਾਰੀ ਰੱਖਿਆ ਗਿਆ ਅਤੇ ਵੋਟਰਾਂ ਨੂੰ ਖਾਣੇ ਦੇ ਸੱਦੇ ਸਬੰਧੀ ਸੱਦਾ ਪੱਤਰ ਵੰਡੇ ਗਏ। ਨੋਟਿਸ ਅਨੁਸਾਰ ਸਬੰਧਤ ਧਿਰਾਂ ਨੂੰ ਇਸ ਸਬੰਧੀ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਗਏ ਹਨ।

Advertisement
Author Image

Advertisement
Advertisement
×