ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਧਨਾਂ ਦੀ ਘਾਟ ਨਾ ਹੁੰਦੀ ਤਾਂ ਨਤੀਜੇ ਕੁਝ ਹੋਰ ਹੁੰਦੇ: ਯਾਮਿਨੀ ਗੋਮਰ

07:26 AM Jun 06, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯਾਮਿਨੀ ਗੋਮਰ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 5 ਜੂਨ
ਹੁਸ਼ਿਆਰਪੁਰ ਲੋਕ ਸਭਾ ਹਲਕੇ ’ਚੋਂ ਦੂਜੇ ਨੰਬਰ ’ਤੇ ਰਹਿਣ ਵਾਲੀ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ ਨੇ ਕਿਹਾ ਹੈ ਕਿ ਜੇਕਰ ਉਸ ਨੂੰ ਪੈਸੇ ਤੇ ਸਾਧਨਾਂ ਦੀ ਕਮੀ ਨਾ ਹੁੰਦੀ ਤਾਂ ਚੋਣ ਨਤੀਜੇ ਕੁਝ ਹੋਰ ਹੀ ਹੁੰਦੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਸਾਧਨ ਨਾ ਹੋਣ ਕਾਰਨ ਚੋਣ ਜਿੱਤਣ ਤੋਂ ਰਹਿ ਗਏ ਪਰ ਜਨਤਾ ਵੱਲੋਂ ਮਿਲੇ ਭਾਰੀ ਸਮਰਥਨ ਨੇ ਉਨ੍ਹਾਂ ਦੀ ਜਨ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਘਰ ਨਹੀਂ ਬੈਠਣਗੇ ਅਤੇ ਹਲਕੇ ਦੀ ਜਨਤਾ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪਾਰਟੀ ਵਰਕਰਾਂ ਦੀ ਮਦਦ ਦੇ ਨਾਲ ਵਿਰੋਧੀਆਂ ਨੂੰ ਸਖਤ ਟੱਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਹਲਕਿਆਂ ’ਚ ਕਾਂਗਰਸ ਪਛੜੀ ਹੈ, ਉੁੱਥੇ ਬੂਥ ਪੱਧਰ ’ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਿਚ ਗੁੱਟਬਾਜ਼ੀ ਹੋਣ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਾਰੇ ਹਲਕਿਆਂ ’ਚ ਉਨ੍ਹਾਂ ਦੇ ਪ੍ਰੋਗਰਾਮ ਹੋਏ ਹਨ। ਚੋਣਾਂ ਦੌਰਾਨ ਸਮਰਥਨ ਦੇਣ ਵਾਲੇ ਸਾਰੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਕੁਲਦੀਪ ਨੰਦਾ, ਸੀਨੀਅਰ ਉਪ ਪ੍ਰਧਾਨ ਰਾਜੇਸ਼ ਗੁਪਤਾ, ਉਪ ਪ੍ਰਧਾਨ ਹਰੀਸ਼ ਆਨੰਦ, ਸ਼ਹਿਰੀ ਪ੍ਰਧਾਨ ਨਵਪ੍ਰੀਤ ਰੈਹਲ, ਜਨਰਲ ਸਕੱਤਰ ਰਜਨੀਸ਼ ਟੰਡਨ ਤੇ ਹੋਰ ਆਗੂ ਹਾਜ਼ਿਰ ਸਨ।

Advertisement

Advertisement