ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ ਦੀ ਹਿਰਾਸਤ ਵਿੱਚ 78 ਸਾਲ ਦੀ ਸਜ਼ਾ ਕੱਟ ਰਿਹੈ ਹਾਫਿਜ਼ ਸਈਦ: ਸੰਯੁਕਤ ਰਾਸ਼ਟਰ

07:01 AM Jan 11, 2024 IST

ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਨੇ ਇਕ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਮੁੰਬਈ ਅਤਿਵਾਦੀ ਹਮਲੇ ਦਾ ਮੁੱਖ ਸਾਜ਼ਿਸ਼ਕਰਤਾ ਤੇ ਲਸ਼ਕਰ-ਏ-ਤਇਬਾ ਦਾ ਮੁਖੀ ਹਾਫਿਜ਼ ਸਈਦ ਪਾਕਿਸਤਾਨ ਸਰਕਾਰ ਦੀ ਹਿਰਾਸਤ ਵਿਚ ਹੈ ਤੇ ਅਤਿਵਾਦ ਲਈ ਵਿੱਤੀ ਮਦਦ ਦੇਣ ਦੇ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 78 ਸਾਲ ਦੀ ਸਜ਼ਾ ਕੱਟ ਰਿਹਾ ਹੈ। ਦਸੰਬਰ 2008 ਵਿਚ ਸੰਯੁਕਤ ਰਾਸ਼ਟਰ ਸਲਾਮਤੀ ਪਰਿਸ਼ਦ ਦੀ ‘ਅਲ-ਕਾਇਦਾ ਉਤੇ ਪਾਬੰਦੀਆਂ ਬਾਰੇ ਕਮੇਟੀ’ ਨੇ ਸਈਦ (73) ਨੂੰ ਕੌਮਾਂਤਰੀ ਅਤਿਵਾਦੀ ਐਲਾਨਿਆ ਸੀ। ਕਮੇਟੀ ਨੇ ਸੰਯੁਕਤ ਰਾਸ਼ਟਰ ਦੀ ਵੈੱਬਸਾਈਟ ਉਤੇ ਕਿਹਾ ਕਿ, ‘ਅਤਿਵਾਦ ਨੂੰ ਫੰਡਿੰਗ ਨਾਲ ਸਬੰਧਤ ਸੱਤ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸਈਦ ਪਾਕਿਸਤਾਨ ਸਰਕਾਰ ਦੀ ਹਿਰਾਸਤ ਵਿਚ ਹੈ ਤੇ 12 ਫਰਵਰੀ 2020 ਤੋਂ 78 ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਹੈ। ਸਈਦ ਸਾਲ 2008 ਦੇ ਮੁੰਬਈ ਅਤਿਵਾਦੀ ਹਮਲਿਆਂ ਦਾ ਮੁੱਖ ਸਾਜ਼ਿਸ਼ਕਰਤਾ ਹੈ। -ਪੀਟੀਆਈ

Advertisement

Advertisement