For the best experience, open
https://m.punjabitribuneonline.com
on your mobile browser.
Advertisement

ਹੇਲੀ ਨੇ ਵਾਸ਼ਿੰਗਟਨ ਡੀਸੀ ’ਚ ਇਤਿਹਾਸ ਸਿਰਜਿਆ

07:07 AM Mar 05, 2024 IST
ਹੇਲੀ ਨੇ ਵਾਸ਼ਿੰਗਟਨ ਡੀਸੀ ’ਚ ਇਤਿਹਾਸ ਸਿਰਜਿਆ
ਨਿੱਕੀ ਹੇਲੀ ਆਪਣੇ ਸਮਰਥਕਾਂ ਨੂੰ ਮਿਲਦੀ ਹੋਈ। -ਫੋਟੋ: ਪੀਟੀਆਈ
Advertisement

ਵਾਸ਼ਿੰਗਟਨ, 4 ਮਾਰਚ
ਨਿੱਕੀ ਹੇਲੀ ਨੇ ਅਮਰੀਕਾ ਵਿਚ ਰਾਸ਼ਟਰਪਤੀ ਚੋਣ ਲਈ ਰਿਪਬਲਿਕਨ ਉਮੀਦਵਾਰ ਦੀ ਚੋਣ ਪ੍ਰਕਿਰਿਆ ਦੇ ਹਿੱਸੇ ਵਜੋਂ ਵਾਸ਼ਿੰਗਟਨ ਡੀਸੀ (ਡਿਸਟ੍ਰਿਕਟ ਆਫ ਕੋਲੰਬੀਆ) ਦੀਆਂ ਪ੍ਰਾਇਮਰੀ ਚੋਣਾਂ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਰਾ ਕੇ 2024 ਦੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਆਪਣੀ ਪਹਿਲੀ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਤਿਹਾਸ ਸਿਰਜ ਦਿੱਤਾ ਕਿਉਂਕਿ ਰਿਪਬਲਿਕਨ ਰਾਸ਼ਟਰਪਤੀ ਉਮੀਦਵਾਰੀ ਦੀਆਂ ਪ੍ਰਾਇਮਰੀ ਚੋਣਾਂ ਜਿੱਤਣ ਵਾਲੀ ਉਹ ਪਹਿਲੀ ਮਹਿਲਾ ਹੈ।
ਹੇਲੀ ਦੀ ਇਸ ਜਿੱਤ ਨੇ ਅਸਥਾਈ ਤੌਰ ’ਤੇ ਟਰੰਪ ਦੀ ਜਿੱਤ ਦੇ ਸਿਲਸਿਲੇ ਨੂੰ ਰੋਕ ਦਿੱਤਾ ਹੈ ਪਰ ਸਾਬਕਾ ਰਾਸ਼ਟਰਪਤੀ ਨੂੰ ਇਸ ਹਫਤੇ ਦੇ ਸੁਪਰ ਟਿਊਜ਼ਡੇਅ ’ਚ ਵੱਡੀ ਗਿਣਤੀ ਵਿੱਚ ਡੈਲੀਗੇਟਾਂ (ਵੋਟਰਾਂ ਦੀ ਨੁਮਾਇੰਦਗੀ ਕਰਨ ਵਾਲੇ ਪਾਰਟੀ ਮੈਂਬਰਾਂ) ਦਾ ਸਮਰਥਨ ਮਿਲਣ ਦੀ ਸੰਭਾਵਨਾ ਹੈ। ਸੁਪਰ ਟਿਊਜ਼ਡੇਅ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਾਇਮਰੀ ਚੋਣ ਪ੍ਰਕਿਰਿਆ ਦਾ ਦਿਨ ਹੈ, ਜਦੋਂ ਜ਼ਿਆਦਾਤਰ ਰਾਜਾਂ ਵਿੱਚ ਪ੍ਰਾਇਮਰੀ ਅਤੇ ਕਾਕਸ ਚੋਣਾਂ ਹੁੰਦੀਆਂ ਹਨ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×