ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਰਾਂਵਾਲੀ ਕਤਲ ਕਾਂਡਵਿੱਚ ਅੱਧੀ ਦਰਜਨ ਹੋਰ ਨਾਮਜ਼ਦ

08:21 AM Nov 11, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 10 ਨਵੰਬਰ
ਪਿੰਡ ਮੋਰਾਂਵਾਲੀ ’ਚ ਬੀਤੇ ਦਿਨ ਤਿੰਨ ਵਿਅਕਤੀਆਂ ਦੇ ਹੋਏ ਕਤਲ ਦੇ ਸਬੰਧ ਵਿਚ ਪੁਲੀਸ ਜਿੱਥੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਉੱਥੇ 6 ਹੋਰ ਵਿਅਕਤੀਆਂ ਦੀ ਵੀ ਸ਼ਨਾਖਤ ਕੀਤੀ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੁਲੀਸ ਕਤਲ ਵਿੱਚ ਸ਼ਾਮਿਲ ਗੁਰਵਿੰਦਰ ਸਿੰਘ, ਪ੍ਰਭ ਵਾਸੀ ਐੱਸਬੀਐੱਸ ਨਗਰ, ਬਾਬੂ ਵਾਸੀ ਬਸਿਆਲਾ, ਗੌਰਵ ਵਾਸੀ ਚੱਕੋਵਾਲ ਬ੍ਰਾਹਮਣਾਂ, ਦਵਿੰਦਰ ਵਾਸੀ ਬੁੱਲ੍ਹੋਵਾਲ ਅਤੇ ਜੱਸੀ ਵਾਸੀ ਭੋਗਪੁਰ ਦੀ ਭਾਲ ਵਿੱਚ ਹੈ। ਬੀਤੇ ਦਿਨ ਦੋ ਗੁੱਟਾਂ ਵਿਚ ਹੋਈ ਲੜਾਈ ਦੌਰਾਨ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਮਨਪ੍ਰੀਤ ਸਿੰਘ ਉਰਫ ਮਨੀ, ਗੁਰਸੁਖਪਿਆਰ ਸਿੰਘ ਅਤੇ ਗੁਰਸ਼ਰਨ ਸਿੰਘ ਨਾਂ ਦੇ ਵਿਅਕਤੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ।
ਐੱਸਐੱਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ 5 ਜਣਿਆਂ ਵਿਚੋਂ ਇੰਦਰਜੀਤ ਸਿੰਘ ਨਾਂ ਦੇ ਵਿਅਕਤੀ ਖ਼ਿਲਾਫ਼ ਇਰਾਦਾ-ਏ-ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮਨਪ੍ਰੀਤ ਸਿੰਘ ਖਿਲਾਫ਼ ਵੀ ਥਾਣਾ ਗੜ੍ਹਸ਼ੰਕਰ ’ਚ ਇਰਾਦਾ-ਏ-ਕਤਲ ਅਤੇ ਹਿਮਾਚਲ ਪ੍ਰਦੇਸ਼ ਦੇ ਹਰੋਲੀ ਥਾਣੇ ਵਿਚ ਲੁੱਟ ਖੋਹ ਤੇ ਮਾਰਕੁੱਟ ਦਾ ਕੇਸ ਦਰਜ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਸਬੂਤ ਮਿਲੇ ਤਾਂ ਵਿਰੋਧੀ ਧਿਰ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ।

Advertisement

Advertisement