ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ਰਜ਼ੀ ਵੀਜ਼ਾ ਬਣਾਉਣ ਦੇ ਦੋਸ਼ ਹੇਠ ਅੱਧੀ ਦਰਜਨ ਵਿਅਕਤੀ ਗ੍ਰਿਫ਼ਤਾਰ

10:07 AM Sep 16, 2024 IST

ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਤਿਲਕ ਨਗਰ ਖੇਤਰ ਵਿੱਚ ਫਰਜ਼ੀ ਵੀਜ਼ਾ ਬਣਾਉਣ ਵਾਲੇ ਗਰੋਹ ਦਾ ਪਰਦਾਫ਼ਾਸ਼ ਹੋਇਆ ਹੈ। ਇਸ ਗਰੋਹ ਵਿੱਚ ਸ਼ਾਮਲ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲੀਸ ਦੇ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੀ ਟੀਮ ਨੇ ਇਨ੍ਹਾਂ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਕਾਰਵਾਈ ਸੂਚਨਾ ਦੇ ਆਧਾਰ ’ਤੇ ਕੀਤੀ ਹੈ। ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਇਨ੍ਹਾਂ ਮੁਲਜ਼ਮਾਂ ਦੀ ਤਲਾਸ਼ੀ ਲਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 14 ਨੇਪਾਲੀ, ਦੋ ਭਾਰਤੀ ਪਾਸਪੋਰਟ ਅਤੇ ਫ਼ਰਜ਼ੀ ਸ਼ੈਨੇਗਨ ਵੀਜ਼ਾ ਬਰਾਮਦ ਹੋਇਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 14 ਨੇਪਾਲੀ ਅਤੇ ਦੋ ਭਾਰਤੀ ਪਾਸਪੋਰਟ, ਫਰਜ਼ੀ ਵੀਜ਼ਾ ਬਣਾਉਣ ਵਿੱਚ ਵਰਤੋਂ ਆਉਣ ਵਾਲੇ ਉਪਕਰਨ, ਟਿਕਟ ਅਤੇ ਵਾਟਰਮਾਰਕ ਸਮੱਗਰੀ ਜ਼ਬਤ ਕੀਤਾ ਗਈ ਹੈ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। -ਪੀਟੀਆਈ

Advertisement

Advertisement