For the best experience, open
https://m.punjabitribuneonline.com
on your mobile browser.
Advertisement

ਗੁਆਂਢੀਆਂ ਦੀ ਲੜਾਈ ਦੌਰਾਨ ਅੱਧੀ ਦਰਜਨ ਵਿਅਕਤੀ ਜ਼ਖ਼ਮੀ

08:01 AM Jul 20, 2024 IST
ਗੁਆਂਢੀਆਂ ਦੀ ਲੜਾਈ ਦੌਰਾਨ ਅੱਧੀ ਦਰਜਨ ਵਿਅਕਤੀ ਜ਼ਖ਼ਮੀ
Advertisement

ਪੱਤਰ ਪ੍ਰੇਰਕ
ਯਮੁਨਾਨਗਰ, 19 ਜੁਲਾਈ
ਸ਼ਹਿਰ ਦੀ ਥਾਪਰ ਕਲੋਨੀ ਵਿੱਚ ਇੱਕ ਪਰਿਵਾਰ ਦੇ ਮੈਂਬਰਾਂ ਨੂੰ ਬਿਜਲੀ ਦੀਆਂ ਤਾਰਾਂ ਹਟਾਉਣ ਲਈ ਕਹਿਣ ’ਤੇ ਗੁਆਂਢੀਆਂ ਨੇ ਹਮਲਾ ਕਰ ਦਿੱਤਾ। ਹਮਲੇ ਵਿੱਚ ਪਰਿਵਾਰ ਦੇ ਅੱਧੀ ਦਰਜਨ ਮੈਂਬਰ ਜ਼ਖ਼ਮੀ ਹੋ ਗਏ। ਪੁਲੀਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ 7 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਪਰ ਕਲੋਨੀ ਦੇ ਵਸਨੀਕ ਜਤਿੰਦਰ ਕੁਮਾਰ ਨੇ ਸ਼ਿਕਾਇਥ ਦਰਜ ਕਰਵਾ ਕੇ ਦੱਸਿਆ ਕਿ ਉਸ ਦੇ ਘਰ ਤੋਂ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ। ਬਰਸਾਤ ਦੇ ਦਿਨਾਂ ਵਿੱਚ ਤਾਰਾਂ ਵਿੱਚ ਸਪਾਰਕਿੰਗ ਹੁੰਦੀ ਰਹਿੰਦੀ ਹੈ, ਜਿਸ ਕਾਰਨ ਬਿਜਲੀ ਦੇ ਕਰੰਟ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਜਦੋਂ ਉਸ ਨੇ ਆਪਣੇ ਗੁਆਂਢ ਵਿੱਚ ਰਹਿੰਦੇ ਅਨਿਲ ਦਿਲਾਵਰੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਤਾਰਾਂ ਹਟਾਉਣ ਲਈ ਕਿਹਾ ਤਾਂ ਉਹ ਭੜਕ ਗਿਆ ਤੇ ਤੈਸ਼ ਵਿੱਚ ਆ ਕੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਗੀਤਾ, ਦਵਿੰਦਰ ਕੁਮਾਰ, ਸਾਹਿਲ, ਰਮੇਸ਼, ਸ਼ਿਖਾ ਅਤੇ ਰਾਖੀ ਨਾਲ ਮਿਲ ਕੇ ਉਸ ’ਤੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ’ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਦੀ ਕੁੱਟਮਾਰ ਕੀਤੀ।
ਇਸ ਕੱੁਟਮਾਰ ਦੌਰਾਨ ਉਸ ਦੇ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ। ਚੀਕ ਚਿਹਾੜਾ ਸੁਣ ਕੇ ਜਦੋਂ ਹੋਰ ਲੋਕ ਮੌਕੇ ’ਤੇ ਪਹੁੰਚੇ ਤਾਂ ਮੁਲਜ਼ਮ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਪੁਲੀਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

Advertisement
Advertisement
Author Image

joginder kumar

View all posts

Advertisement