For the best experience, open
https://m.punjabitribuneonline.com
on your mobile browser.
Advertisement

ਅੱਗ ਲੱਗਣ ਕਾਰਨ ਅੱਧੀ ਦਰਜਨ ਮਜ਼ਦੂਰ ਝੁਲਸੇ

08:56 AM Apr 11, 2024 IST
ਅੱਗ ਲੱਗਣ ਕਾਰਨ ਅੱਧੀ ਦਰਜਨ ਮਜ਼ਦੂਰ ਝੁਲਸੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 10 ਅਪਰੈਲ
ਮੰਡੀ ਗੋਬਿੰਦਗੜ੍ਹ ਦੀ ਇਕ ਫਰਨਿਸ ਵਿਚ ਕੰਮ ਕਰਦੇ ਸਮੇਂ ਅੱਗ ਦੀ ਲਪੇਟ ’ਚ ਆਉਣ ਕਾਰਣ ਅੱਧੀ ਦਰਜਨ ਮਜ਼ਦੂਰ ਝੁਲਸ ਗਏ, ਜਿਨ੍ਹਾਂ ਨੂੰ ਇਲਾਜ ਲਈ ਈਐੱਸਆਈ ਹਸਪਤਾਲ ਦਾਖਲ ਕਰਵਾਇਆ ਗਿਆ। ਸੈਟਰ ਆਫ ਇੰਡੀਆ ਟਰੇਡ ਯੂਨੀਅਨ (ਸੀਟੂ) ਸੂਬਾ ਵਰਕਿੰਗ ਕਮੇਟੀ ਮੈਂਬਰ ਗੁਰਦਰਸ਼ਨ ਸਿੰਘ ਮਹਿਮੂਦਪੁਰ, ਜ਼ਿਲ੍ਹਾ ਕਮੇਟੀ ਮੈਂਬਰ ਰਣਜੀਤ ਸਿੰਘ ਕੌਲਗੜ੍ਹ, ਕਰਨੈਲ ਸਿੰਘ ਬੁੱਗਾ, ਕਿਸਾਨ ਸਭਾ ਦੇ ਆਗੂ ਸੁਖਦੇਵ ਸਿੰਘ ਟਿੱਬੀ ਅਤੇ ਹਰਿੰਦਰ ਸਿੰਘ ਦੂਰ ਨੇ ਜ਼ਖ਼ਮੀਆਂ ਦਾ ਇਲਾਜ ਯਕੀਨੀ ਬਣਾਉਣ ਅਤੇ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਜ਼ਦੂਰ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਨਹੀਂ ਤਾਂ ਭਰਾਤਰੀ ਜਥੇਬੰਦੀਆਂ ਨਾਲ ਸੰਘਰਸ਼ ਕੀਤਾ ਜਾਵੇਗਾ

Advertisement

Advertisement
Author Image

sukhwinder singh

View all posts

Advertisement
Advertisement
×