ਸਰਹੱਦ ਤੋਂ ਅੱਧਾ ਕਿਲੋ ਹੈਰੋਇਨ ਬਰਾਮਦ
08:01 AM Oct 29, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 28 ਅਕਤੂਬਰ
ਖਾਲੜਾ ਪੁਲੀਸ ਅਤੇ ਬੀਐੱਸਐੱਫ ਦੀ ਸਾਂਝੀ ਟੀਮ ਨੇ ਸਰਹੱਦੀ ਖੇਤਰ ਦੇ ਇਲਾਕੇ ਪਿੰਡ ਵਾਂ ਤਾਰਾ ਸਿੰਘ ਦੀ ਪੱਤੀ ਨਧੀਰ ਦੇ ਕਿਸਾਨ ਹਰਜਿੰਦਰ ਸਿੰਘ ਦੇ ਖੇਤਾਂ ਵਿੱਚੋਂ 494 ਗਰਾਮ ਹੈਰੋਇਨ ਬਰਾਮਦ ਕੀਤੀ ਹੈ| ਏਐੱਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਨੂੰ ਥਾਣਾ ਮੁਖੀ ਨੇ ਇਸ ਦੀ ਜਾਣਕਾਰੀ ਦਿੱਤੀ ਸੀ, ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਅਤੇ ਬੀਐੱਸਐੱਫ ਨੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ| ਕਿਸਾਨ ਦੇ ਖੇਤਾਂ ਵਿੱਚੋਂ ਇੱਕ ਪੈਕੇਟ ਬਰਾਮਦ ਹੋਇਆ ਹੈ, ਜਿਸ ਵਿੱਚ 494 ਗਰਾਮ ਹੈਰੋਇਨ ਅਤੇ 74 ਗਰਾਮ ਪੈਕਿੰਗ ਮੈਟੀਰੀਅਲ ਵੀ ਸੀ| ਏਐੱਸਆਈ ਨੇ ਦੱਸਿਆ ਕਿ ਇਹ ਸਮੱਗਰੀ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਮੰਗਵਾਈ ਗਈ ਸੀ| ਇਸ ਸਬੰਧੀ ਐੱਨਡੀਪੀਐੱਸ ਐਕਟ ਦੀ ਦਫ਼ਾ 21-ਸੀ, 61, 85 ਏਅਰ ਕਰਾਫਟ ਐਕਟ ਦੀ ਦਫ਼ਾ 10, 11, 12 ਅਧੀਨ ਕੇਸ ਦਰਜ ਕੀਤਾ ਗਿਆ ਹੈ|
Advertisement
Advertisement
Advertisement