ਪਿੰਡ ਡੱਲ ਦੇ ਖੇਤਾਂ ’ਚੋਂ ਅੱਧਾ ਕਿੱਲੋ ਹੈਰੋਇਨ ਬਰਾਮਦ
06:41 AM Dec 22, 2024 IST
Advertisement
ਤਰਨ ਤਾਰਨ (ਪੱਤਰ ਪ੍ਰੇਰਕ): ਪੁਲੀਸ ਅਤੇ ਬੀਐੱਸਐੱਫ਼ ਵਲੋਂ ਬੀਤੇ ਕੱਲ੍ਹ ਸਰਹੱਦੀ ਖੇਤਰ ਦੇ ਪਿੰਡ ਡੱਲ ਦੇ ਖੇਤਾਂ ਵਿੱਚ ਸਾਂਝੇ ਤੌਰ ’ਤੇ ਕੀਤੇ ਸਰਚ ਅਪਰੇਸ਼ਨ ਦੌਰਾਨ 511 ਗਰਾਮ ਹੈਰੋਇਨ ਬਰਾਮਦ ਕੀਤੀ| ਐੱਸਐੱਸਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਇਸ ਨਸ਼ੀਲੀ ਸਮਗਰੀ ਇੱਥੋਂ ਦੇ ਤਸਕਰਾਂ ਵੱਲੋਂ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਗਈ ਹੈ| ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਖਾਲੜਾ ਪੁਲੀਸ ਨੇ ਕੇਸ ਦਰਜ ਕੀਤਾ ਹੈ| ਪੁਲੀਸ ਅਨੁਸਾਰ ਇਸ ਸਮੱਗਰੀ ਨੂੰ ਮੰਗਵਾਉਣ ਵਾਲੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement