ਜਲੰਧਰ ਸ਼ਹਿਰ ਦੇ ਵਿੱਦਿਅਕ ਅਦਾਰਿਆਂ ਵਿੱਚ ਭਲਕੇ ਅੱਧੇ ਦਿਨ ਦੀ ਛੁੱਟੀ
10:00 AM Oct 15, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 14 ਅਕਤੂਬਰ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ 16 ਅਕਤੂਬਰ ਨੂੰ ਸ਼ਹਿਰ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 16 ਅਕਤੂਬਰ ਨੂੰ ਜਲੰਧਰ ਨਗਰ ਨਿਗਮ ਦੀ ਹੱਦ ਵਿੱਚ ਆਉਂਦੀਆਂ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ (ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼) ਵਿੱਚ ਦੁਪਹਿਰ 2 ਵਜੇ ਤੋਂ ਬਾਅਦ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ 16 ਅਕਤੂਬਰ ਨੂੰ ਜਲੰਧਰ ਸ਼ਹਿਰ ਵਿਚ ਸ਼ੋਭਾ ਯਾਤਰਾ ਸਜਾਈ ਜਾਣੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਹ ਆਦੇਸ਼ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਇਸ ਸ਼ੋਭਾ ਯਾਤਰਾ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਮਿਸ਼ਨਰੇਟ ਪੁਲੀਸ ਅਧਿਕਾਰੀਆਂ ਵੱਲੋਂ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਅਤੇ ਵੱਖ ਵੱਖ ਸਿਅਸੀ ਆਗੂਆਂ ਤੇ ਧਾਰਮਿਕ ਤੇ ਸਮਾਜਿਕ ਆਗੂਆਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ।
Advertisement
Advertisement
Advertisement