ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਰੋਧੀ ਧਿਰਾਂ ਦੇ ਅੱਧੇ ਆਗੂ ਜੇਲ੍ਹ ’ਚ ਤੇ ਅੱਧੇ ਬੇਲ ’ਤੇ: ਨੱਢਾ

11:27 AM May 11, 2024 IST
ਚੰਡੀਗੜ੍ਹ ਵਿੱਚ ਰੈਲੀ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ, ਸੰਸਦ ਮੈਂਬਰ ਕਿਰਨ ਖੇਰ ਤੇ ਸੰਜੇ ਟੰਡਨ ਦਾ ਸਨਮਾਨ ਕਰਦੇ ਹੋਏ ਪਾਰਟੀ ਵਰਕਰ। -ਫੋਟੋ: ਵਿੱਕੀ ਘਾਰੂ

ਮੁਕੇਸ਼ ਕੁਮਾਰ
ਚੰਡੀਗੜ੍ਹ, 10 ਮਈ
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੈ ਪ੍ਰਕਾਸ਼ ਨੱਢਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਅੱਧੇ ਆਗੂ ਜੇਲ੍ਹ ਵਿੱਚ ਹਨ ਅਤੇ ਅੱਧੇ ਬੇਲ (ਜ਼ਮਾਨਤ) ’ਤੇ ਹਨ। ਉਹ ਅੱਜ ਇੱਥੋਂ ਦੇ ਸੈਕਟਰ 27 ਸਥਿਤ ਰਾਮ ਲੀਲ੍ਹਾ ਮੈਦਾਨ ਵਿੱਚ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਹੱਕ ਵਿੱਚ ਇਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਨੱਢਾ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ, ਪੀ ਚਿਦੰਬਰਮ, ਸੰਜੇ ਸਿੰਘ, ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ‘ਇੰਡੀਆ’ ਗਠਜੋੜ ਦੇ ਹੋਰ ਆਗੂਆਂ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਇਹ ਟਿੱਪਣੀ ਕੀਤੀ।
ਆਪਣੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਖ਼ਾਸ ਤੌਰ ’ਤੇ ਜ਼ਿਕਰ ਕਰਦੇ ਹੋਏ ਸ੍ਰੀ ਨੱਢਾ ਨੇ ਕਿਹਾ ਕਿ ਕੇਜਰੀਵਾਲ ਨੂੰ ਕਰੋੜਾਂ ਰੁਪਏ ਦੇ ਸ਼ਰਾਬ ਘੁਟਾਲੇ ਵਿੱਚ ਅੱਜ ਜ਼ਮਾਨਤ ਮਿਲ ਗਈ ਹੈ ਪਰ 2 ਜੂਨ ਨੂੰ ਕੇਜਰੀਵਾਲ ਮੁੜ ਜੇਲ ਵਿੱਚ ਹੋਣਗੇ। ਵਿਰੋਧੀ ਧਿਰ ’ਤੇ ਤਿੱਖਾ ਹਮਲਾ ਕਰਦੇ ਹੋਏ ਨੱਢਾ ਨੇ ਭ੍ਰਿਸ਼ਟਾਚਾਰ ਪ੍ਰਤੀ ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਪ੍ਰਵਿਰਤੀ ਦੀ ਘਾਟ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਨੂੰ ‘ਇੰਡੀਆ’ ਨੂੰ ਹੰਕਾਰੀ ਗੱਠਜੋੜ ਕਰਾਰ ਦਿੱਤਾ। ਇਸ ਜਨ ਸਭਾ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਭਾਜਪਾ ਉਮੀਦਵਾਰ ਸੰਜੇ ਟੰਡਨ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਤੇ ਹੋਰਨਾਂ ਨੇ ਨੱਢਾ ਦਾ ਸਵਾਗਤ ਕੀਤਾ। ਟੰਡਨ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਸੈਕਟਰ 27 ਦੇ ਰਾਮ ਲੀਲ੍ਹਾ ਮੈਦਾਨ ਵਿੱਚ ਇਕ ਜਨ ਸਭਾ ਕੀਤੀ ਗਈ ਸੀ।
ਨੱਢਾ ਨੇ ਰੈਲੀ ਨੂੰ ਲੈ ਕੇ ਦਿਖਾਏ ਗਏ ਉਤਸ਼ਾਹ ਲਈ ਚੰਡੀਗੜ੍ਹ ਵਾਸੀਆਂ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਿੱਤ ਯਕੀਨੀ ਬਣਾਉਣ ਲਈ ਆਪਣੀ ਵੋਟ ਦਾ ਇਸਤੇਮਾਲ ਸੰਜੇ ਟੰਡਨ ਦੇ ਸਮਰਥਨ ਵਿੱਚ ਕਰਨ ਦੀ ਅਪੀਲ ਕੀਤੀ। ਭਾਜਪਾ ਪ੍ਰਧਾਨ ਨੇ ਕਿਹਾ ਕਿ ਸੰਜੇ ਟੰਡਨ ਨੂੰ ਚੰਡੀਗੜ੍ਹ ਦੇ ਲੋਕਾਂ ਨੂੰ ਦਰਪੇਸ਼ ਮਸ਼ਲਿਆਂ ਦਾ ਹੱਲ ਲੱਭਣ ਲਈ ਵੋਟਰਾਂ ਦੇ ਆਸ਼ੀਰਵਾਦ ਅਤੇ ਉਨ੍ਹਾਂ ਦੀਆਂ ਕੀਮਤੀ ਵੋਟਾਂ ਦੀ ਲੋੜ ਹੈ। ਨੱਢਾ ਨੇ ਕਿਹਾ ਕਿ ਸੈਮ ਪਿਤਰੋਦਾ ਵਰਗੇ ਕਾਂਗਰਸੀ ਆਗੂ ਭਾਰਤੀਆਂ ਵਿਰੁੱਧ ਅਸੰਵੇਦਨਸ਼ੀਲ ਬਿਆਨ ਦੇ ਰਹੇ ਹਨ, ਜੋ ਕਿ ਦੇਸ਼ ਦੇ ਸੱਭਿਆਚਾਰਕ ਤਾਣੇ-ਬਾਣੇ ਨੂੰ ਵਿਗਾੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਾਨਸਿਕਤਾ ਤੋਂ ਸਭ ਨੂੰ ਸੁਚੇਤ ਰਹਿਣ ਦੀ ਲੋੜ ਹੈ। ਨੱਢਾ ਨੇ ਲੋਕ ਸਭਾ ਅਤੇ ਸੂੁਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ 33 ਫੀਸਦੀ ਸੀਟਾਂ ਰਾਖਵੀਆਂ ਕਰਨ ਲਈ ਪਾਸ ਕੀਤੇ ਗਏ ਮਹਿਲਾ ਰਾਖਵਾਂਕਰਨ ਬਿੱਲ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਐਕਟ ਦੇਸ਼ ਵਿੱਚ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਕੋਵਿਡ-19 ਮਹਾਂਮਾਰੀ ਦੁਆਰਾ ਦਰਪੇਸ਼ ਚੁਣੌਤੀਆਂ ਦੇ ਵਿਚਕਾਰ, ਨੱਢਾ ਨੇ ਵਿਸ਼ਵ ਨੂੰ ਵੈਕਸੀਨ ਪ੍ਰਦਾਨ ਕਰਨ ਵਾਲੇ ਦੇ ਰੂਪ ਵਿੱਚ ਭਾਰਤ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ, ਜੋ ਇੱਕ ਗਲੋਬਲ ਹਿਤਕਾਰੀ ਵਜੋਂ ਦੇਸ਼ ਦੀ ਤਬਦੀਲੀ ਨੂੰ ਦਰਸਾਉਂਦਾ ਹੈ। ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਆਪਣੇ ਸੰਬੋਧਨ ਦੌਰਾਨ ਲਾਲ ਡੋਰਾ, ਪ੍ਰਾਪਰਟੀ ਟਰਾਂਸਫਰ, ਹਾਊਸਿੰਗ ਬੋਰਡ ਨਾਲ ਜੁੜੀਆਂ ਸਮੱਸਿਆਵਾਂ ਵਰਗੇ ਮੁੱਦੇ ਉਠਾਏ। ਉਨ੍ਹਾਂ ਵੋਟਰਾਂ ਨੂੰ ਉਨ੍ਹਾਂ ਦੇ ਸਮਰਥਨ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਦੇ ਉੱਘੇ ਆਗੂ ਸੱਤਿਆਪਾਲ ਜੈਨ, ਦਵਿੰਦਰ ਬਬਲਾ, ਹੁਕਮ ਚੰਦ ਸੂਬਾ ਜਨਰਲ ਸਕੱਤਰ, ਰਾਮਵੀਰ ਭੱਟੀ, ਸੰਸਦ ਮੈਂਬਰ ਕਿਰਨ ਖੇਰ, ਭਾਜਪਾ ਪ੍ਰਦੇਸ਼ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਸ਼ਕਤੀ ਦੇਵਸ਼ਾਲੀ, ਅਮਿਤ ਜਿੰਦਲ, ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਰੁਣ ਸੂਦ, ਰਵਿੰਦਰ ਸਿੰਘ, ਕੌਮੀ ਮੀਤ ਪ੍ਰਧਾਨ ਸੁਦਨ ਸਿੰਘ ਸਮੇਤ ਪਾਰਟੀ ਦੇ ਵੱਡੀ ਗਿਣਤੀ ਵਰਕਰ ਤੇ ਸਮਰਥਕ ਵੀ ਹਾਜ਼ਰ ਸਨ।

Advertisement

ਭਾਜਪਾ ਉਮੀਦਵਾਰ ਸੰਜੇ ਟੰਡਨ ਵੱਲੋਂ ਨਾਮਜ਼ਦਗੀ ਦਾਖ਼ਲ

ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਚੰਡੀਗੜ੍ਹ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਅੱਜ ਇੱਥੇ ਸੈਕਟਰ 17 ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਚੋਣ ਅਧਿਕਾਰੀ ਕੋਲ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ। ਇਸ ਤੋਂ ਪਹਿਲਾਂ ਸੰਜੇ ਟੰਡਨ ਨੇ ਭਾਜਪਾ ਦੇ ਦਫ਼ਤਰ ਵਿੱਚ ਹਵਨ ਤੇ ਸ਼ਹਿਰ ਵਿੱਚ ਆਪਣੇ ਸਮਰਥਕਾਂ ਸਮੇਤ ਰੋਡ ਸ਼ੋਅ ਕੀਤਾ। ਨਾਮਜ਼ਦਗੀ ਦਾਖਲ ਕਰਨ ਵੇਲੇ ਸੰਜੇ ਟੰਡਨ ਦੇ ਨਾਲ ਸੰਸਦ ਮੈਂਬਰ ਕਿਰਨ ਖੇਰ, ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਅਦਾਕਾਰਾ ਗੁਲ ਪਨਾਗ ਦੇ ਦਾਦਾ ਲੈਫਟੀਨੈਂਟ ਜਨਰਲ (ਸੇਵਾਮੁਕਤ) ਐੱਚ.ਐੱਸ. ਪਨਾਗ ਅਤੇ ਰਵਿੰਦਰ ਨਾਥ ਦੀ ਮੌਜੂਦ ਸਨ। ਨਾਮਜ਼ਦਗੀ ਦਾਖ਼ਲ ਕਰਨ ਤੋਂ ਬਾਅਦ ਸਿਟੀ ਬਿਊਟੀਫੁੱਲ ਦੇ ਲੋਕਾਂ ਵੱਲੋਂ ਮਿਲੇ ਸਮਰਥਨ ਲਈ ਧੰਨਵਾਦ ਕਰਦਿਆਂ ਟੰਡਨ ਨੇ ਕਿਹਾ ਕਿ ਉਹ ਸ਼ਹਿਰ ਦੇ ਲੋਕਾਂ ਵੱਲੋਂ ਦਿੱਤੇ ਗਏ ਸਮਰਥਨ ਲਈ ਬੇਹੱਦ ਧੰਨਵਾਦੀ ਹਨ। ਉਨ੍ਹਾਂ ਦਾ ਭਰੋਸਾ ਮੋਦੀ ਸਰਕਾਰ ਦੇ ਮਾਡਲ ਤੇ ਲੋਕਾਂ ਦੇ ਵਿਸ਼ਵਾਸ ਦਾ ਸਬੂਤ ਹੈ। ਰੋਡ ਸ਼ੋਅ ਸ਼ੁਰੂ ਹੋਣ ਤੋਂ ਪਹਿਲਾਂ ਟੰਡਨ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਸੀਨੀਅਰ ਭਾਜਪਾ ਆਗੂਆਂ ਦੀ ਹਾਜ਼ਰੀ ਵਿੱਚ ਸੈਕਟਰ 33 ਸਥਿਤ ਚੰਡੀਗੜ੍ਹ ਭਾਜਪਾ ਦੇ ਦਫ਼ਤਰ ‘ਕਮਲਮ’ ਵਿੱਚ ਹਵਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਮੀਤ ਪ੍ਰਧਾਨ ਸ਼ਕਤੀ ਪ੍ਰਕਾਸ਼ ਦੇਵਸ਼ਾਲੀ ਮੁੱਖ ਤੌਰ ’ਤੇ ਹਾਜ਼ਰ ਸਨ। ਹਵਨ ਤੋਂ ਬਾਅਦ ਟੰਡਨ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਵਿਜੈ ਰੱਥ ਦੀ ਸਵਾਰੀ ਕੀਤੀ ਅਤੇ ਸੰਜੇ ਟੰਡਨ ਦਾ ਰੋਡ ਸ਼ੋਅ ਪਾਰਟੀ ਦਫ਼ਤਰ ‘ਕਮਲਮ’ ਤੋਂ ਸ਼ੁਰੂ ਹੋਇਆ। ਰੋਡ ਸ਼ੋਅ ਦੀ ਸ਼ੁਰੂਆਤ ਟੰਡਨ ਨੇ ਸੈਕਟਰ 34 ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਮੱਥਾ ਟੇਕ ਕੇ ਅਤੇ ਜਿੱਤ ਦੀ ਅਰਦਾਸ ਕਰ ਕੇ ਕੀਤੀ। ਟੰਡਨ ਨੇ ਰੋਡ ਸ਼ੋਅ ਦੌਰਾਨ ਵਿਜੈ ਰੱਥ ਦੇ ਲੰਘਣ ਵਾਲੇ ਮਾਰਗ ’ਤੇ ਪੈਂਦੇ ਧਾਰਮਿਕ ਸਥਾਨਾਂ ਵਿੱਚ ਵੀ ਮੱਥਾ ਟੇਕਿਆ। ਭਾਜਪਾ ਸਮਰਥਕਾਂ ਨੇ ਰੋਡ ਸ਼ੋਅ ਦੌਰਾਨ ਫੁੱਲਾਂ ਦੀ ਵਰਖਾ ਕਰਦਿਆਂ ਟੰਡਨ ਨੂੰ ਹਾਰ ਪਹਿਨਾਏ। ਰੋਡ ਸ਼ੋਅ ਦੌਰਾਨ ਭਾਜਪਾ ਉਮੀਦਵਾਰ ਨੇ ਸੈਕਟਰ 24, 22, 21 ਅਤੇ 20 ਦੀਆਂ ਮਾਰਕੀਟਾਂ ਵਿੱਚ ਲੋਕਾਂ ਦਾ ਧੰਨਵਾਦ ਕੀਤਾ। ਗੜ੍ਹਵਾਲ ਭਵਨਵਿੱਚ ਉੱਤਰਾਖੰਡ ਦੇ ਲੋਕਾਂ ਨੇ ਟੰਡਨ ਦਾ ਫੁੱਲਾਂ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉੱਤਰਾਖੰਡ ਦੀ ਰਵਾਇਤੀ ਟੋਪੀ ਭੇਟ ਕੀਤੀ। ਰੋਡ ਸ਼ੋਅ ਮੁੱਖ ਤੌਰ ’ਤੇ ਸੈਕਟਰ 34, 35, 36, 37, 24, 23, 22, 21, 19, 30, 29, 28, 27, 19, 18 ਤੋਂ ਹੁੰਦਾ ਹੋਇਆ ਸੈਕਟਰ-17 ਸਥਿਤ ਡੀਸੀ ਦਫ਼ਤਰ ਪਹੁੰਚਿਆ। ਇਸ ਤੋਂ ਬਾਅਦ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ। ਭਾਜਪਾ ਵਰਕਰਾਂ ਨੇ ਰੋਡ ਸ਼ੋਅ ਦੌਰਾਨ ਸਫ਼ਾਈ ਮੁਹਿੰਮ ਚਲਾਈ ਅਤੇ ਸੜਕਾਂ ਦੀ ਸਫ਼ਾਈ ਕਰ ਕੇ ਸਵੱਛਤਾ ਦਾ ਸੁਨੇਹਾ ਦਿੱਤਾ।

ਭਾਜਪਾ ਪ੍ਰਧਾਨ ਨੇ ਪੰਚਕੂਲਾ ਵਿੱਚ ਰੋਡ ਸ਼ੋਅ ਕੀਤਾ

ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਪੰਚਕੂਲਾ ਵਿੱਚ ਲੋਕ ਸਭਾ ਦੀ ਭਾਜਪਾ ਉਮੀਦਵਾਰ ਬੰਤੋ ਕਟਾਰੀਆ ਦੇ ਸਮਰਥਨ ਵਿੱਚ ਰੋਡ ਸ਼ੋਅ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਹਾਜ਼ਰ ਸਨ। ਇਹ ਰੋਡ ਸ਼ੋਅ ਕਈ ਕਿਲੋਮੀਟਰ ਲੰਬਾ ਸੀ। ਇਸ ਮੌਕੇ ਨੱਢਾ ਨੇ ਲੋਕਾਂ ਨੂੰ ਲੋਕ ਸਭਾ ਹਲਕਾ ਅੰਬਾਲਾ ਤੋਂ ਭਾਜਪਾ ਉਮੀਦਵਾਰ ਬੰਤੋ ਕਟਾਰੀਆ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਸ੍ਰੀ ਨੱਢਾ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਕਿਉਂਕਿ ਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਬਹੁਤ ਵਿਕਾਸ ਕਰਵਾਇਆ ਹੈ ਅਤੇ ਨਰਿੰਦਰ ਮੋਦੀ ਲੋਕਾਂ ਦੇ ਚਹੇਤੇ ਨੇਤਾ ਹਨ। ਇਸ ਰੋਡ ਸ਼ੋਅ ਵਿੱਚ ਹਰਿਆਣਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਵੀ ਸ਼ਾਮਲ ਹੋਏ। ਉਨ੍ਹਾਂ ਭਾਜਪਾ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਰੋਡ ਸ਼ੋਅ ਵਿੱਚ ਰਾਜ ਮੰਤਰੀ ਅਸੀਮ ਗੋਇਲ, ਕਾਲਕਾ ਦੀ ਸਾਬਕਾ ਵਿਧਾਇਕ ਲਤਿਕਾ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ ਤੋਂ ਇਲਾਵਾ ਭਾਜਪਾ ਦੇ ਸੈਂਕੜੇ ਵਰਕਰ ਸ਼ਾਮਲ ਸਨ।

Advertisement

Advertisement