For the best experience, open
https://m.punjabitribuneonline.com
on your mobile browser.
Advertisement

ਬੱਸ ਅੱਡੇ ਨੇੜਿਓਂ ਲੰਘਦੀ ਸੜਕ ਦਾ ਅੱਧਾ ਹਿੱਸਾ ਬੰਦ ਹੋਣ ਕਾਰਨ ਰਾਹਗੀਰ ਔਖੇ

06:47 AM Apr 04, 2024 IST
ਬੱਸ ਅੱਡੇ ਨੇੜਿਓਂ ਲੰਘਦੀ ਸੜਕ ਦਾ ਅੱਧਾ ਹਿੱਸਾ ਬੰਦ ਹੋਣ ਕਾਰਨ ਰਾਹਗੀਰ ਔਖੇ
ਬੱਸ ਅੱਡੇ ਨੇੜੇ ਬੰਦ ਪਈ ਸੜਕ ਬਾਰੇ ਜਾਣਕਾਰੀ ਦਿੰਦੇ ਹੋਏ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ।
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 3 ਅਪਰੈਲ
ਇੱਥੋਂ ਦੇ ਫੇਜ਼-6 ਸਥਿਤ ਪੰਜਾਬ ਦਾ ਪਹਿਲਾ ਏਸੀ ਬੱਸ ਅੱਡਾ ਜਿੱਥੇ ਸਫ਼ੈਦ ਹਾਥੀ ਬਣ ਕੇ ਰਹਿ ਗਿਆ ਹੈ, ਉੱਥੇ ਅਕਾਲੀ ਸਰਕਾਰ ਸਮੇਂ ਬੱਸ ਅੱਡੇ ਦੀ ਉਸਾਰੀ ਦੌਰਾਨ ਨੇੜਿਓਂ ਲੰਘਦੀ ਸੜਕ ਦਾ ਅੱਧਾ ਹਿੱਸਾ ਬੰਦ ਕਰਕੇ ਲੋਹੇ ਦੀਆਂ ਚਾਦਰਾਂ ਲਗਾਈਆਂ ਗਈਆਂ ਸਨ ਪਰ ਹੁਣ ਤੱਕ ਨਾ ਤਾਂ ਸਹੀ ਰੂਪ ਵਿੱਚ ਬੱਸ ਅੱਡਾ ਹੀ ਚਾਲੂ ਹੋਇਆ ਅਤੇ ਨਾ ਹੀ ਬੰਦ ਕੀਤੀ ਅੱਧੀ ਸੜਕ ਨੂੰ ਆਵਾਜਾਈ ਲਈ ਖੋਲ੍ਹਿਆ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੰਗ ਕੀਤੀ ਕਿ ਸੜਕ ਦੀ ਮੁਰੰਮਤ ਕਰਕੇ ਇਸ ਆਵਾਜਾਈ ਲਈ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਗਮਾਡਾ ਨੇ ਬੱਸ ਅੱਡੇ ਦੀ ਉਸਾਰੀ ਕਰਨ ਸਮੇਂ ਬੰਦ ਕੀਤੀ ਅੱਧੀ ਸੜਕ ਦੀ ਤੁਰੰਤ ਮੁਰੰਮਤ ਕਰਕੇ ਆਵਾਜਾਈ ਚਾਲੂ ਨਹੀਂ ਕੀਤੀ ਗਈ ਤਾਂ ਉਹ ਇਨਸਾਫ਼ ਲਈ ਉੱਚ ਅਦਾਲਤ ਦਾ ਬੂਹਾ ਖੜਕਾਉਣ ਲਈ ਮਜਬੂਰ ਹੋਣਗੇ। ਇਸ ਸਬੰਧੀ ਬੇਦੀ ਨੇ ਗਮਾਡਾ ਕੋਲੋਂ ਸੂਚਨਾ ਦੇ ਅਧਿਕਾਰ ਤਹਿਤ ਮੰਗੀ ਜਾਣਕਾਰੀ ਵਿੱਚ ਪੁੱਛਿਆ ਹੈ ਕਿ ਹੁਣ ਤੱਕ ਇਸ ਸੜਕ ਨੂੰ ਕਿਉਂ ਨਹੀਂ ਖੋਲ੍ਹਿਆ ਜਾ ਰਿਹਾ ਕਿਉਂਕਿ ਸਰਕਾਰੀ ਅਣਦੇਖੀ ਕਾਰਨ ਇਸ ਖੇਤਰ ਨੇ ਜੰਗਲ ਦਾ ਰੂਪ ਧਾਰ ਲਿਆ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਬੰਦ ਕੀਤੀ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਵੱਡਾ ਹਿੱਸਾ ਧੱਸ ਗਿਆ ਹੈ। ਜਿਸ ਕਾਰਨ ਇੱਥੇ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਉਂਜ ਮੁਹਾਲੀ ’ਚ ਦਾਖ਼ਲ ਹੋਣ ’ਤੇ ਇਹ ਡਬਲ ਸੜਕ ਹੈ ਪਰ ਕਈ ਸਾਲਾਂ ਤੋਂ ਸਿੰਗਲ ਰੋਡ ਚੱਲ ਰਹੀ ਹੈ, ਜਿਸ ਕਾਰਨ ਹਮੇਸ਼ਾ ਟਰੈਫ਼ਿਕ ਜਾਮ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਉਹ ਕਈ ਵਾਰੀ ਗਮਾਡਾ ਨੂੰ ਬੇਨਤੀ ਕਰ ਚੁੱਕੇ ਹਨ ਪਰ ਹੁਣ ਤੱਕ ਪੂਰੀ ਸੜਕ ’ਤੇ ਆਵਾਜਾਈ ਬਹਾਲ ਨਹੀਂ ਹੋ ਸਕੀ। ਉਨ੍ਹਾਂ ਡੀਸੀ ਮੁਹਾਲੀ ਜੋ ਰੋਡ ਸੇਫ਼ਟੀ ਕਮੇਟੀ ਦੇ ਚੇਅਰਪਰਸਨ ਵੀ ਹਨ ਤੋਂ ਮੰਗ ਕੀਤੀ ਕਿ ਗਮਾਡਾ ਨੂੰ ਹਦਾਇਤਾਂ ਜਾਰੀ ਕਰਕੇ ਸੜਕ ਨੂੰ ਫੌਰੀ ਚਾਲੂ ਕਰਵਾਉਣ ਤਾਂ ਜੋ ਇੱਥੇ ਲੰਮੇ ਜਾਮ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ।

Advertisement

Advertisement
Author Image

Advertisement
Advertisement
×