ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਲਕਾ ਪੂਰਬੀ ਨੂੰ ਮਿਲਣਗੇ 4 ਮਿਨੀ ਫਲਾਈਓਵਰ

07:00 AM Aug 08, 2024 IST
ਕੇਂਦਰੀ ਮੰਤਰੀ ਨਾਲ ਮੀਟਿੰਗ ਕਰਦੇ ਹੋਏ ਸੰਸਦ ਮੈਂਬਰ ਸੰਜੀਵ ਅਰੋੜਾ ਤੇ ਵਿਧਾਇਕ ਦਲਜੀਤ ਗਰੇਵਾਲ।

ਗਗਨਦੀਪ ਅਰੋੜਾ
ਲੁਧਿਆਣਾ, 7 ਅਗਸਤ
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਤੇ ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਕੇਂਦਰੀ ਮੰਤਰੀ ਤੋਂ ਹਲਕਾ ਪੂਰਬੀ ਵਿੱਚ ਆਉਂਦੇ ਨੈਸ਼ਨਲ ਹਾਈਵੇਅ ’ਤੇ ਮਿਨੀ ਫਲਾਈਓਵਰ ਬਣਾਉਣ ਦੀ ਮੰਗ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀ ਨੇ ਇਸ ਸਬੰਧੀ ਅਧਿਕਾਰੀਆਂ ਨੂੰ ਹੁਕਮ ਵੀ ਜਾਰੀ ਕੀਤੇ।
ਮੀਟਿੰਗ ਤੋਂ ਬਾਅਦ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਹਲਕਾ ਪੂਰਬੀ ਦੇ ਜ਼ਿਆਦਾਤਰ ਇਲਾਕੇ ਮੇਨ ਨੈਸ਼ਨਲ ਹਾਈਵੇਅ ਨਾਲ ਲੱਗਦੇ ਹਨ, ਇਲਾਕੇ ਦੇ ਲੋਕਾਂ ਨੂੰ ਸੜਕ ਪਾਰ ਕਰਨ ਲਈ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਬਾਰੇ ਸੰਸਦ ਮੈਂਬਰ ਸੰਜੀਵ ਅਰੋੜਾ ਨਾਲ ਗੱਲਬਾਤ ਕੀਤੀ ਗਈ ਸੀ। ਇਸ ਮਗਰੋਂ ਸ੍ਰੀ ਅਰੋੜਾ ਵੱਲੋਂ ਹਲਕਾ ਪੂਰਬੀ ਦੇ ਇਲਾਕਿਆਂ ਦਾ ਦੌਰਾ ਕੀਤਾ ਗਿਆ।
ਵਿਧਾਇਕ ਗਰੇਵਾਲ ਨੇ ਦੱਸਿਆ ਕਿ ਸ਼ਕਤੀ ਨਗਰ ਭਗਵਾਨ ਨਗਰ ਦੇ ਕੱਟ ਨੂੰ ਸੁੰਦਰ ਨਗਰ ਨਾਲ ਜੋੜਨ ਲਈ ਮਿਨੀ ਫਲਾਈ ਓਵਰ, ਕੈਲਾਸ਼ ਨਗਰ ਤੇ ਬਾਲ ਸਿੰਘ ਨਗਰ ਮਿਨੀ ਫਲਾਈ ਓਵਰ, ਕਾਕੋਵਾਲ ਸੇਖੇਵਾਲ ਮਿਨੀ ਫਲਾਈ ਓਵਰ ਅਤੇ ਕਾਲੀ ਸੜਕ ਪਰਿੰਗਲ ਹੌਜ਼ਰੀ ਗਰਾਊਂਡ ਫਲਾਈ ਓਵਰ ਬਣਾਏ ਜਾਣ ਸਬੰਧੀ ਕੇਂਦਰੀ ਮੰਤਰੀ ਗਡਕਰੀ ਨੂੰ ਅਪੀਲ ਕੀਤੀ ਗਈ, ਜਿਨ੍ਹਾਂ ਨੇ ਫੌਰੀ ਤੌਰ ਤੇ ਇਨ੍ਹਾਂ ਚਾਰ ਮਿਨੀ ਫਲਾਈ ਓਵਰਾਂ ਨੂੰ ਬਣਾਉਣ ਦਾ ਭਰੋਸਾ ਦਿੱਤਾ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਜਲਦ ਹੀ ਇਨ੍ਹਾਂ ਚਾਰ ਮਿਨੀ ਫਲਾਈ ਓਵਰਾਂ ਨੂੰ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ, ਉਨ੍ਹਾਂ ਕਿਹਾ ਕਿ ਹਲਕਾ ਪੂਰਵੀ ਦੇ ਮੇਨ ਹਾਈਵੇ ਤੇ ਬਣਨ ਜਾ ਰਹੇ ਇਹਨਾਂ ਫਲਾਈ ਓਵਰਾਂ ਦੇ ਬਣਨ ਨਾਲ ਹਲਕਾ ਪੂਰਵੀ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਤੇ ਉਨ੍ਹਾਂ ਨਾਲ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬੈਂਕ ਮੈਨੇਜਰ ਦਲਵਿੰਦਰ ਸਿੰਘ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Advertisement

Advertisement
Advertisement