For the best experience, open
https://m.punjabitribuneonline.com
on your mobile browser.
Advertisement

ਹਲਕਾ ਆਨੰਦਪੁਰ ਸਾਹਿਬ ਦੀ ਸੇਵਾ ਵਿੱਚ ਹਾਜ਼ਰ ਰਹਾਂਗਾ: ਸਿੰਗਲਾ

10:31 AM Jun 18, 2024 IST
ਹਲਕਾ ਆਨੰਦਪੁਰ ਸਾਹਿਬ ਦੀ ਸੇਵਾ ਵਿੱਚ ਹਾਜ਼ਰ ਰਹਾਂਗਾ  ਸਿੰਗਲਾ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਜੈਇੰਦਰ ਸਿੰਗਲਾ।
Advertisement

ਮਿਹਰ ਸਿੰਘ
ਕੁਰਾਲੀ, 17 ਜੂਨ
ਲੋਕ ਸਭਾ ਚੋਣਾਂ ’ਚ ਹਲਕਾ ਖਰੜ ਵਿੱਚੋਂ ਵੱਡੀ ਲੀਡ ਹਾਸਲ ਹੋਣ ’ਤੇ ਹਲਕੇ ਦੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਨ ਲਈ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਵੱਲੋਂ ਸਥਾਨਕ ਮੋਰਿੰਡਾ ਰੋਡ ’ਤੇ ਸਥਿਤ ਕਲਸੀ ਫਾਰਮ ਵਿੱਚ ਮੀਟਿੰਗ ਕੀਤੀ ਗਈ। ਸ੍ਰੀ ਸਿੰਗਲਾ ਨੇ ਕਿਹਾ ਕਿ ਹਲਕਾ ਖਰੜ ਵਿੱਚ ਮਿਲੀ ਲੀਡ ਕਾਰਨ ਉਹ ਹਲਕੇ ਦੇ ਵੋਟਰਾਂ ਦੇ ਕਰਜ਼ਈ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਜਿੱਤ ਨਸੀਬ ਨਹੀਂ ਹੋਈ ਪਰ ਫਿਰ ਵੀ ਉਹ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ।
ਹਲਕਾ ਖਰੜ ਦੇ ਇੰਚਾਰਜ ਵਿਜੇ ਕੁਮਾਰ ਟਿੰਕੂ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਹਲਕੇ ਦੇ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸ੍ਰੀ ਟਿੰਕੂ, ਜੀਤੀ ਪਡਿਆਲਾ, ਕਮਲਜੀਤ ਚਾਵਲਾ, ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ ਤੇ ਹੋਰਨਾਂ ਨੇ ਮੀਟਿੰਗ ਨੂੰ ਸੰਬੋਧਨ ਕੀਤਾ ਤੇ ਵਰਕਰਾਂ ਦੀ ਸ਼ਲਾਘਾ ਕੀਤੀ।
ਮੀਟਿੰਗ ਦੌਰਾਨ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਰਕੇਸ਼ ਕਾਲੀਆ ਨੇ ਪਿਛਲੇ ਸਮੇਂ ਦੌਰਾਨ ਕਾਂਗਰਸੀਆਂ ਨਾਲ ਹੀ ਪਾਰਟੀ ਆਗੂਆਂ ਵੱਲੋਂ ਕੀਤੇ ਧੱਕਿਆਂ ਖ਼ਿਲਾਫ਼ ਭੜਾਸ ਕੱਢੀ।

Advertisement

Advertisement
Advertisement
Author Image

sukhwinder singh

View all posts

Advertisement