ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਮਾਸ ਨੇ ਬੰਦੀ ਬਣਾਏ ਪ੍ਰਸਿੱਧ ਇਜ਼ਰਾਇਲੀ ਅਮਰੀਕੀ ਦਾ ਵੀਡੀਓ ਜਾਰੀ ਕੀਤਾ, ਬੰਦੀ ਨੇ ਸਰਕਾਰ ’ਤੇ ਰਿਹਾਈ ਲਈ ਕੁੱਝ ਨਾ ਕਰਨ ਦਾ ਦੋਸ਼ ਲਗਾਇਆ

11:40 AM Apr 25, 2024 IST

ਯੇਰੂਸ਼ਲਮ, 25 ਅਪਰੈਲ
ਹਮਾਸ ਨੇ ਅੱਜ ਵੀਡੀਓ ਜਾਰੀ ਕੀਤਾ, ਜਿਸ ਵਿੱਚ ਇਜ਼ਰਾਈਲ ਵੱਲੋਂ ਬੰਦੀ ਬਣਾਏ ਲੋਕਾਂ ਵਿੱਚ ਪ੍ਰਮੁੱਖ ਇਜ਼ਰਾਈਲੀ-ਅਮਰੀਕੀ ਵਿਅਕਤੀ ਦਿਖਾਈ ਦੇ ਰਿਹਾ ਹੈ। ਪਿਛਲੇ ਸਾਲ 7 ਅਕਤੂਬਰ ਨੂੰ ਗਾਜ਼ਾ ਪੱਟੀ ਤੋਂ ਇਸਲਾਮਿਕ ਕੱਟੜਪੰਥੀਆਂ ਨੇ ਇਜ਼ਰਾਈਲ 'ਤੇ ਹਮਲਾ ਕਰਕੇ ਵੱਡੀ ਗਿਣਤੀ 'ਚ ਲੋਕਾਂ ਨੂੰ ਬੰਦੀ ਬਣਾ ਲਿਆ ਸੀ, ਉਦੋਂ ਤੋਂ ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਚੱਲ ਰਹੀ ਹੈ। ਹਮਾਸ ਵੱਲੋਂ ਜਾਰੀ ਵੀਡੀਓ ਵਿੱਚ ਇਜ਼ਰਾਈਲੀ-ਅਮਰੀਕੀ ਹੇਰਸ਼ ਗੋਲਡਬਰਗ-ਪੋਲਿਨ ਦਿਖਾਈ ਦੇ ਰਿਹਾ ਹੈ, ਜਿਸ 'ਚ ਉਹ ਸਰਕਾਰ 'ਤੇ ਬੰਦੀਆਂ ਦੀ ਰਿਹਾਈ ਲਈ ਕੁਝ ਨਾ ਕਰਨ ਦਾ ਦੋਸ਼ ਲਾਉਂਦੇ ਨਜ਼ਰ ਆ ਰਹੇ ਹਨ। ਪਿਛਲੇ ਸਾਲ ਉਸ ਨੂੰ ਬੰਦੀ ਬਣਾਏ ਜਾਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪੋਲਿਨ ਦੇ ਜ਼ਿੰਦਾ ਹੋਣ ਦੇ ਸੰਕੇਤ ਮਿਲੇ ਹਨ। ਇਸ ਵੀਡੀਓ ਦੇ ਜਾਰੀ ਹੋਣ ਤੋਂ ਬਾਅਦ ਲੋਕਾਂ 'ਚ ਰੋਸ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੰਦੀਆਂ ਨੂੰ ਜਲਦ ਤੋਂ ਜਲਦ ਰਿਹਾਅ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ। ਵੀਡੀਓ ਵਿੱਚ ਪੋਲਿਨ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਜ਼ਰਾਇਲੀ ਬੰਬਾਰੀ ਵਿੱਚ 70 ਬੰਦੀ ਮਾਰੇ ਗਏ ਸਨ।

Advertisement

Advertisement
Advertisement