ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਰਸ ਦੇ ਆਧਾਰ ’ਤੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

07:33 AM Nov 28, 2024 IST
ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ।

ਆਤਿਸ਼ ਗੁਪਤਾ
ਚੰਡੀਗੜ੍ਹ, 27 ਨਵੰਬਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਭਰਤੀ ਕੀਤੇ ਗਏ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਵਿੱਚ ਜਲੰਧਰ ਦੇ ਪਿੰਡ ਨੰਗਲ ਫੀਦਾ ਦੇ ਨੌਜਵਾਨ ਸਰਬਜੀਤ ਸਿੰਘ ਨੂੰ 32 ਸਾਲ ਬਾਅਦ ਨੌਕਰੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਨੇ ਪਿਤਾ ਦਾਰਾ ਸਿੰਘ ਦੀ ਮੌਤ ਹੋਣ ਮਗਰੋਂ ਸਾਲ 1992 ਵਿੱਚ ਵਿਭਾਗ ਵਿੱਚ ਨੌਕਰੀ ਲਈ ਅਪਲਾਈ ਕੀਤਾ ਸੀ ਪਰ ਸਰਬਜੀਤ ਸਿੰਘ ਨੂੰ 32 ਸਾਲ ਬਾਅਦ ਨੌਕਰੀ ਨਸੀਬ ਹੋਈ ਹੈ। ਜ਼ਿਲ੍ਹਾ ਜਲੰਧਰ ਦੇ ਪਿੰਡ ਮੁਕੰਦਪੁਰ ਦੇ ਸੁਖਦੇਵ ਸਿੰਘ ਨੂੰ 24 ਸਾਲਾਂ ਬਾਅਦ 51 ਸਾਲ ਦੀ ਉਮਰ ਵਿੱਚ ਨੌਕਰੀ ਮਿਲੀ ਹੈ। ਸੁਖਦੇਵ ਸਿੰਘ ਦੇ ਪਿਤਾ ਹਰਚਰਨ ਸਿੰਘ ਦੀ ਸਾਲ 2000 ਵਿੱਚ ਡਿਊਟੀ ਦੌਰਾਨ ਮੌਤ ਹੋ ਜਾਣ ’ਤੇ ਉਸ ਨੇ ਤਰਸ ਦੇ ਆਧਾਰ ’ਤੇ ਨੌਕਰੀ ਲਈ ਅਪਲਾਈ ਕੀਤਾ ਸੀ। ਇਸੇ ਤਰ੍ਹਾਂ ਸੁਖਬੀਰ ਸਿੰਘ ਪੁੱਤਰ ਸਵਰਗੀ ਤਰਸੇਮ ਸਿੰਘ ਵਾਸੀ ਅੰਮ੍ਰਿਤਸਰ ਤੇ ਰਾਜਿੰਦਰ ਸਿੰਘ ਪੁੱਤਰ ਸਵਰਗੀ ਜਸਵੰਤ ਕੌਰ ਵਾਸੀ ਸ਼ਹੀਦ ਊਧਮ ਸਿੰਘ ਨਗਰ (ਅੰਮ੍ਰਿਤਸਰ) ਨੂੰ 18 ਸਾਲ ਬਾਅਦ ਨੌਕਰੀ ਮਿਲੀ ਹੈ ਜਦੋਂ ਕਿ ਆਸ਼ਾ ਪਤਨੀ ਸਵਰਗੀ ਅਸ਼ੋਕ ਕੁਮਾਰ ਵਾਸੀ ਫ਼ਿਰੋਜ਼ਪੁਰ ਤੇ ਜਸਵਿੰਦਰ ਸਿੰਘ ਪੁੱਤਰ ਸਵਰਗੀ ਸਤਪਾਲ ਸਿੰਘ ਵਾਸੀ ਕਾਲਕਾ ਨੂੰ 14 ਸਾਲ ਅਤੇ ਗਗਨਦੀਪ ਸਿੰਘ ਪੁੱਤਰ ਸਵਰਗੀ ਰੁਲਦੂ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ 13 ਸਾਲ ਬਾਅਦ ਨੌਕਰੀ ਮਿਲੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੂਰੇ ਜਜ਼ਬੇ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਸ੍ਰੀ ਭੁੱਲਰ ਨੇ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਢਿੱਲਮੱਠ ਕਰਕੇ ਯੋਗ ਉਮੀਦਵਾਰਾਂ ਨੂੰ ਵੀ 32-32 ਸਾਲ ਤੱਕ ਧੱਕੇ ਖਾਣ ਪਏ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਮੁੜ ਹਦਾਇਤ ਕੀਤੀ ਕਿ ਉਹ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦੇ ਮਾਮਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ।

Advertisement

Advertisement