ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋੜਵੰਦ ਵਿਦਿਆਰਥੀਆਂ ਨੂੰ ਵਜੀਫ਼ਾ ਰਾਸ਼ੀ ਦੇ ਚੈੱਕ ਸੌਂਪੇ

07:59 AM Jun 20, 2024 IST
ਵਜ਼ੀਫ਼ਾ ਰਾਸ਼ੀ ਦੇ ਚੈੱਕ ਸੌਂਪਣ ਉਪਰੰਤ ਹਾਜ਼ਰ ਕਾਲਜ ਪ੍ਰਬੰਧਕ। -ਫੋਟੋ :ਸੇਖੋਂ

ਪੱਤਰ ਪ੍ਰੇਰਕ
ਗੜ੍ਹਸ਼ੰਕਰ, 19 ਜੂਨ
ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿੱਚ ਸਵਰਗਵਾਸੀ ਜਸਪ੍ਰੀਤ ਸਿੰਘ ਦਰੜ ਯਾਦਗਾਰੀ ਵਜੀਫ਼ਾ ਰਾਸ਼ੀ ਵੰਡ ਸਮਾਗਮ ਕਰਵਾਇਆ ਗਿਆ। ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਸਮਾਜ ਸੇਵੀ ਅਮਰੀਕਾ ਨਿਵਾਸੀ ਦਰਸ਼ਨ ਸਿੰਘ ਪਿੰਕਾ ਵੱਲੋਂ ਆਪਣੇ ਪੁੱਤਰ ਸਵਰਗੀ ਜਸਪ੍ਰੀਤ ਸਿੰਘ ਦਰੜ ਦੀ ਯਾਦ ’ਚ ਲੋੜਵੰਦ ਵਿਦਿਆਰਥੀਆਂ ਲਈ ਭੇਟ ਕੀਤੀ 2 ਲੱਖ ਰੁਪਏ ਦੀ ਵਜ਼ੀਫਾ ਰਾਸ਼ੀ ਦੇ ਚੈੱਕ 30 ਵਿਦਿਆਰਥੀਆਂ ਨੂੰ ਤਕਸੀਮ ਕੀਤੇ ਗਏ। ਇਸ ਮੌਕੇ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਜਰਨੈਲ ਸਿੰਘ ਪੱਲੀ ਝਿੱਕੀ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਦਰੜ ਪਰਿਵਾਰ ਵੱਲੋਂ ਅਜੇਪਾਲ ਸਿੰਘ ਰੱਕੜਾ ਢਾਹਾਂ ਤੇ ਜਸਵੀਰ ਸਿੰਘ ਰੱਕੜਾ ਢਾਹਾਂ ਹਾਜ਼ਰ ਸਨ।

Advertisement

Advertisement