ਹੈਂਡਬਾਲ: ਸਿਮਰਨਜੀਤ ਕੌਰ ਦਾ ਸ਼ਾਨਦਾਰ ਪ੍ਰਦਰਸ਼ਨ
07:18 AM Dec 19, 2024 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 18 ਦਸੰਬਰ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 68ਵੀਂ ਨੈਸ਼ਨਲ ਹੈਂਡਬਾਲ ਵਿਮੈਨ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸ ਦੀ ਬਦੌਲਤ ਉਸ ਦੀ ਟੀਮ ਨੇ ਅੰਡਰ-19 ਵਰਗ ਵਿੱਚ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਦਾ ਤਗ਼ਮਾ ਜਿੱਤਿਆ। ਸਕੂਲ ਪ੍ਰਿੰਸੀਪਲ ਡਾ. ਆਰ ਐੱਸ ਘੁੰਮਣ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ 11 ਤੋਂ 17 ਦਸੰਬਰ ਤਕ ਕਰਵਾਏ ਕੌਮੀ ਪੱਧਰ ਦੇ ਮੁਕਾਬਲੇ ਵਿਚ ਆਪਣੀ ਪ੍ਰਤਿਭਾ ਦੇ ਬਲਬੂਤੇ ’ਤੇ ਇਹ ਮੁਕਾਮ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਲੁਧਿਆਣਾ ਵਿਚ ਕਰਵਾਏ ਗਏ ਜਿਸ ਵਿਚ 25 ਟੀਮਾਂ ਨੇ ਸ਼ਿਰਕਤ ਕੀਤੀ ਸੀ। ਸਕੂਲ ਸਟਾਫ ਨੇ ਸਿਮਰਨਜੀਤ ਕੌਰ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਪ੍ਰਬੰਧਕ ਮਨੋਜ ਭਸੀਨ, ਵਾਈਸ ਪ੍ਰਿੰਸੀਪਲ ਸਤਬੀਰ ਸਿੰਘ, ਸਕੂਲ ਦੇ ਕੋਆਰਡੀਨੇਟਰ ਮਨਿੰਦਰ ਸਿੰਘ ਘੁੰਮਣ, ਮਨਦੀਪ ਕੁਮਾਰ, ਨੀਲਮ, ਅੰਜਨਾ ਆਦਿ ਮੌਜੂਦ ਸਨ।
Advertisement
Advertisement