For the best experience, open
https://m.punjabitribuneonline.com
on your mobile browser.
Advertisement

ਖੇਤੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

07:24 AM Aug 30, 2024 IST
ਖੇਤੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ
ਖੇਤੀ ਹਾਦਸਾ ਪੀੜਤਾਂ ਨੂੰ ਚੈੱਕ ਦਿੰਦੇ ਹੋਏ ਵਿਧਾਇਕ ਪ੍ਰਿੰਸੀਪਲ ਬੁੱਧਰਾਮ। -ਫੋਟੋ: ਮਾਨ
Advertisement

ਮਾਨਸਾ

Advertisement

ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਦੇ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਹ ਅੱਜ ਮਾਰਕੀਟ ਕਮੇਟੀ, ਬੁਢਲਾਡਾ ਵਿਖੇ ਖੇਤੀਬਾੜੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਅੰਗਾਂ ਦਾ ਸਰੀਰਿਕ ਨੁਕਸਾਨ ਹੋਣ ਕਰਕੇ ਹਰੇਕ ਨੂੰ 10,000 ਰੂਪੈ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਇਸ ਮੌਕੇ ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ, ਵਧੀਕ ਜ਼ਿਲ੍ਹਾ ਮੰਡੀ ਅਫਸਰ ਜੈ ਸਿੰਘ ਸਿੱਧੂ, ਗੁਰਦਰਸ਼ਨ ਸਿੰਘ ਪਟਵਾਰੀ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਲਲਿਤ ਸੈਂਟੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Author Image

sanam grng

View all posts

Advertisement