ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰੇਮਿਕਾ ਨਾਲ ਵਿਆਹ ਨਾ ਹੋਣ ’ਤੇ ਫਾਹਾ ਲਿਆ

09:01 AM Aug 19, 2020 IST

ਹਰਜੀਤ ਸਿੰਘ ਪਰਮਾਰ
ਬਟਾਲਾ, 18 ਅਗਸਤ

Advertisement

ਮੁਹੱਲਾ ਹਾਥੀ ਗੇਟ ਵਿੱਚ ਪ੍ਰੇਮਿਕਾ ਨਾਲ ਵਿਆਹ ਨਾ ਹੋਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇੱਕ 27 ਸਾਲਾ ਨੌਜਵਾਨ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਨੇ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ।

ਥਾਣਾ ਸਿਟੀ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤੀ ਹੈ। ਥਾਣਾ ਸਿਟੀ ਦੀ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

ਮ੍ਰਿਤਕ ਦੀ ਫਾਈਲ ਫੋਟੋ।

ਮ੍ਰਿਤਕ ਗਗਨਦੀਪ ਸਿੰਘ ਦੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਦੇ ਉਨ੍ਹਾਂ ਦੇ ਮੁਹੱਲੇ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਚੱਲ ਸਨ ਅਤੇ ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਲੜਕੀ ਦੇ ਪਰਿਵਾਰਕ ਮੈਂਬਰ ਉਨ੍ਹਾਂ ਦਾ ਵਿਰੋਧ ਕਰਦੇ ਸਨ। ਇਸ ਲਈ ਉਹ ਦੋਵੇਂ ਵਿਆਹ ਕਰਵਾਉਣ ਲਈ ਅਦਾਲਤ ਵਿੱਚ ਵੀ ਗਏ ਪਰ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਜਦੋਂ ਇਸ ਬਾਰੇ ਪਤਾ ਲੱਗਾ ਤਾਂ ਉਹ ਦੋਵਾਂ ਨੂੰ ਥਾਣੇ ਲੈ ਆਏ ਜਿੱਥੇ ਉਨ੍ਹਾਂ ਦੋਵਾਂ ਦਾ ਵਿਆਹ ਕਰਵਾਉਣ ਦਾ ਭਰੋਸਾ ਦਿੱਤਾ ਗਿਆ, ਪਰ ਬਾਅਦ ਵਿੱਚ ਉਹ ਫਿਰ ਮੁੱਕਰ ਗਏ। ਇਸੇ ਗੱਲ ਨੂੰ ਲੈ ਕੇ ਗਗਨਦੀਪ ਸਿੰਘ ਪ੍ਰੇਸ਼ਾਨ ਰਹਿਣ ਲੱਗ ਪਿਆ।

ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਕਿ ਲੜਕੀ ਦੇ ਭਰਾ ਉਸ ਦੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਰਹਿੰਦੇ ਸਨ ਜਿਸ ਤੋਂ ਤੰਗ ਆ ਕੇ ਹੀ ਉਸ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਸਿਟੀ ਦੇ ਮੁਖੀ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਲੜਕੀ ਦੇ ਚਾਰ ਪਰਿਵਾਰਕ ਮੈਂਬਰਾਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Advertisement
Tags :
ਪ੍ਰੇਮਿਕਾਫਾਹਾਵਿਆਹ