ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਹਰ ਘਰ ਤਿਰੰਗਾ’ ਮੁਹਿੰਮ: ਭਾਜਪਾ ਵੱਲੋਂ ਅੰਮ੍ਰਿਤਸਰ ਵਿੱਚ ਮੋਮਬੱਤੀ ਮਾਰਚ

06:45 AM Aug 13, 2024 IST
ਭਾਜਪਾ ਕਾਰਕੁਨ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੋਮਬੱਤੀ ਮਾਰਚ ਕੱਢਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਅਗਸਤ
ਭਾਜਪਾ ਵੱਲੋਂ ਸ਼ੁਰੂ ਕੀਤੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਇੱਥੇ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਭਾਜਪਾ ਦੇ ਸਾਬਕਾ ਸੂਬਾਈ ਪ੍ਰਧਾਨ ਸ਼ਵੇਤ ਮਲਿਕ, ਸੂਬਾ ਸਕੱਤਰ ਸੂਰਜ ਭਾਰਦਵਾਜ ਅਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਕਾਰਕੁਨ ਇਕੱਠੇ ਹੋਏ। ਉਨ੍ਹਾਂ ਸਥਾਨਕ ਨਾਵਲਟੀ ਚੌਕ ਤੋਂ ਮੋਮਬੱਤੀ ਮਾਰਚ ਕੱਢਿਆ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਜਨਤਾ ਨੂੰ ਰਾਸ਼ਟਰੀ ਭਾਵਨਾ ਵੱਲ ਜਾਗਰੂਕ ਕਰਨ ਦੇ ਮੰਤਵ ਨਾਲ ਹਰ ਘਰ ਤਿਰੰਗਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਹੀ ਦੇਸ਼ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਜਿਸ ਤਹਿਤ ਅੱਜ ਮੋਮਬੱਤੀ ਮਾਰਚ ਕੱਢਿਆ ਗਿਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਰਾਜ ਵੇਲੇ ਆਜ਼ਾਦੀ ਦੀ ਮੰਗ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਤੇ ਵੱਡੇ ਅੱਤਿਆਚਾਰ ਕੀਤੇ ਗਏ ਸਨ, ਕਈਆਂ ਨੂੰ ਫਾਂਸੀ ’ਤੇ ਲਟਕਾ ਦਿੱਤਾ ਗਿਆ ਅਤੇ ਕਈਆਂ ਨੂੰ ਸਾਰੀ ਉਮਰ ਜੇਲ੍ਹਾ ਵਿੱਚ ਸੁੱਟ ਦਿੱਤਾ ਗਿਆ ਸੀ। ਉਨ੍ਹਾਂ ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ ’ਤੇ ਹੋ ਰਹੇ ਹਮਲਿਆਂ ਦੀ ਨਿਖੇਧੀ ਕੀਤੀ।

Advertisement

ਭਾਜਪਾ ਵੱਲੋਂ ਬ੍ਰਹਮਪੁਰਾ ਵਿੱਚ ਇਕੱਠ

ਤਰਨ ਤਾਰਨ (ਪੱਤਰ ਪ੍ਰੇਰਕ): ਇਲਾਕੇ ਦੇ ਪਿੰਡ ਬ੍ਰਹਮਪੁਰਾ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਅੱਜ ਇੱਕ ਇਕੱਠ ਕੀਤਾ; ਗਿਆ। ਇਸ ਦੌਰਾਨ ਮੌਜੂਦ ਲੋਕਾਂ ਨੂੰ ਭਾਜਪਾ ਦੀਆਂ ਪੰਜਾਬ ਪ੍ਰਤੀ ਨੀਤੀਆਂ ਬਾਰੇ ਜਾਣਕਾਰੀ ਦਿੱਤੀ| ਉਨ੍ਹਾਂ ਭਾਜਪਾ ਵਲੋਂ ਪੰਜਾਬ ਅੰਦਰ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਪ੍ਰਤੀ ਪਿਆਰ ਨੂੰ ਮਿਸਾਲੀ ਕਰਾਰ ਦਿੱਤਾ| ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਤੇ ਸ਼ਬਦੀ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ਤੇ ਅਸਫਲ ਸਾਬਤ ਹੋਈ ਹੈ| ਹਰਜੀਤ ਸਿੰਘ ਸੰਧੂ ਨੇ ਇਕੱਠ ਨੂੰ ਸਫਲ ਬਨਾਉਣ ਲਈ ਪਾਰਟੀ ਵਰਕਰਾਂ ਦਾ ਸਨਮਾਨ ਵੀ ਕੀਤਾ|

Advertisement
Advertisement
Advertisement