ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਿੰਦਰ ਨੂੰ ਦਿੱਤਾ ਜਾਵੇਗਾ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ

07:49 AM Apr 16, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਅਪਰੈਲ
ਇਪਸਾ ਆਸਟ੍ਰੇਲੀਆ ਵੱਲੋਂ ਸਾਹਿਤ ਕਲਾ ਕੇਂਦਰ ਦੇ ਸਹਿਯੋਗ ਨਾਲ ਦਿੱਤਾ ਜਾਣ ਵਾਲਾ ਅੱਠਵਾਂ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ ਉੱਘੇ ਲੇਖਕ ਤੇ ਸਾਹਿਤਕ ਮੈਗਜ਼ੀਨ ‘ਸ਼ਬਦ’ ਦੇ ਸੰਪਾਦਕ ਜਿੰਦਰ ਨੂੰ ਦਿੱਤਾ ਜਾਵੇਗਾ। ਕੇਂਦਰ ਦੇ ਪ੍ਰਧਾਨ ਡਾ. ਗੋਪਾਲ ਸਿੰਘ ਬੁੱਟਰ ਅਨੁਸਾਰ ਇਸ ਸਨਮਾਨ ਸਮਾਰੋਹ ਦਾ ਆਯੋਜਨ ਇਪਸਾ ਅਤੇ ਕੇਂਦਰ ਵੱਲੋਂ 21 ਅਪਰੈਲ ਨੂੰ ਸਵੇਰੇ ਦੇਸ਼ ਭਗਤ ਯਾਦਗਾਰ ਹਾਲ ਦੇ ਮੌਲਵੀ ਬਰਕਤਉੱਲਾ ਸੈਮੀਨਾਰ ਹਾਲ ਵਿਖੇ ਕੀਤਾ ਜਾ ਰਿਹਾ ਹੈ। ਪੰਜਾਬੀ ਦੇ ਬਹੁਪੱਖੀ ਲੇਖਕ ਬਲਦੇਵ ਸਿੰਘ ਸੜਕਨਾਮਾ ਬਤੌਰ ਮੁੱਖ ਮਹਿਮਾਨ ਸਮਾਗਮ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਨਾਲ ਪ੍ਰੋ. ਗੁਰਭਜਨ ਗਿੱਲ, ਡਾ. ਗੁਰਇਕਬਾਲ ਸਿੰਘ, ਡਾ. ਹਰਜੀਤ ਸਿੰਘ, ਡਾ. ਹਰਜਿੰਦਰ ਸਿੰਘ ਅਟਵਾਲ ਅਤੇ ਕਾ. ਕੁਲਬੀਰ ਸਿੰਘ ਸੰਘੇੜਾ ਪ੍ਰਧਾਨਗੀ ਮੰਡਲ ਵਿੱਚ ਸੁਸ਼ੋਭਿਤ ਹੋਣਗੇ।

Advertisement

Advertisement
Advertisement