For the best experience, open
https://m.punjabitribuneonline.com
on your mobile browser.
Advertisement

ਹਰਭਜਨ ਸਿੰਘ ਈਟੀਓ ਵੱਲੋਂ ਬਿਜਲੀ ਘਰ ਦਾ ਦੌਰਾ

08:43 AM Sep 19, 2024 IST
ਹਰਭਜਨ ਸਿੰਘ ਈਟੀਓ ਵੱਲੋਂ ਬਿਜਲੀ ਘਰ ਦਾ ਦੌਰਾ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਏਕਲਗੱਡਾ ਦੇ ਬਿਜਲੀ ਘਰ ਦਾ ਦੌਰਾ ਕਰਦੇ ਹੋਏ। -ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 18 ਸਤੰਬਰ
ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਅੱਜ 132 ਕੇਵੀ ਸਬ-ਸਟੇਸ਼ਨ ਏਕਲਗੱਡਾ ਦਾ ਦੌਰਾ ਕੀਤਾ । ਇਸ ਦੌਰਾਨ ਕਰਮਚਾਰੀਆਂ ਨੇ ਉਨ੍ਹਾਂ ਤੋਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ| ਉਨ੍ਹਾਂ ਕਿਹਾ ਕਿ 132 ਕੇਵੀ ਸਬ ਸਟੇਸ਼ਨ ਏਕਾਲਗੱਡਾ ਵਿਚ ਲੱਗੇ 12.5 ਐੱਮਵੀਏ ਪਾਵਰ ਟਰਾਂਸਫਾਰਮ ਨੂੰ ਜਲਦੀ ਤੋਂ ਜਲਦੀ 20 ਐੱਮਵੀਏ ਪਾਵਰ ਦਾ ਟਰਾਂਸਫਾਰਮਰ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ ਅਤੇ ਨਾਲ ਹੀ 132 ਕੇਵੀ ਸਬ-ਸਟੇਸ਼ਨ ’ਤੇ ਲਾਈਨ ਦੇ ਲੀਲੋ ਦਾ ਕੰਮ ਵੀ ਜਲਦੀ ਕਰਵਾਇਆ ਜਾਵੇਗਾ। ਇਸ ਨਾਲ ਇਲਾਕੇ ਅੰਦਰ ਬਿਜਲੀ ਦੀ ਸਪਲਾਈ ਨਿਰਵਿਘਨ ਚਲਦੀ ਰਹੇਗੀ। ਉਨ੍ਹਾਂ ਕਿਹਾ ਸਟਾਫ਼ ਦੀ ਘਾਟ ਦੀ ਪੂਰਤੀ ਲਈ ਵੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਝੋਨੇ ਦੇ ਸੀਜ਼ਨ ਦੌਰਾਨ ਕੀਤੇ ਗਏ ਕੰਮਾਂ ਬਾਰੇ ਵੇਰਵਾ ਲਿਆ ਗਿਆ ਅਤੇ ਕਰਮਚਾਰੀਆਂ ਦੇ ਕੰਮ ਦੀ ਵੀ ਪ੍ਰਸ਼ੰਸਾ ਕੀਤੀ ਗਈ ਜੋ ਕਿ ਸਰਕਾਰ ਦੇ ਵਾਅਦੇ ਅਨੁਸਾਰ ਨਿਰਵਿਘਨ ਸਪਲਾਈ ਦੇਣ ਲਈ ਮਿਹਨਤ ਕਰ ਰਹੇ ਹਨ। ਹਰਭਜਨ ਸਿੰਘ ਈ. ਟੀ. ਓ. ਵੱਲੋਂ ਕਰਮਚਾਰੀਆਂ ਦੀ ਮੁਸ਼ਕਲਾਂ ਵੀ ਸੁਣੀਆਂ, ਜਿਸ ਵਿਚ ਸਟਾਫ਼ ਦੀ ਘਾਟ ਕਾਰਨ ਹੋ ਰਹੀਆਂ ਦਿੱਕਤਾਂ ਨੂੰ ਮੁੱਖ ਰਖਦੇ ਹੋਏ ਜਲਦੀ ਤੋਂ ਜਲਦੀ ਉਪਰਾਲਾ ਕਰਨ ਦਾ ਭਰੋਸਾ ਦਿੱਤਾ ਗਿਆ|

Advertisement

Advertisement
Advertisement
Author Image

Advertisement