For the best experience, open
https://m.punjabitribuneonline.com
on your mobile browser.
Advertisement

ਹਰਭਜਨ ਨੇ ਪੱਛਮੀ ਬੰਗਾਲ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

07:28 AM Aug 19, 2024 IST
ਹਰਭਜਨ ਨੇ ਪੱਛਮੀ ਬੰਗਾਲ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
Advertisement

ਨਵੀਂ ਦਿੱਲੀ: ਸਾਬਕਾ ਕ੍ਰਿਕਟਰ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਪੱਤਰ ਲਿਖ ਕੇ ਕੋਲਕਾਤਾ ਦੇ ਸਰਕਾਰੀ ਹਸਪਤਾਲ ’ਚ ਡਾਕਟਰ ਨਾਲ ਕਥਿਤ ਜਬਰ-ਜਨਾਹ ਅਤੇ ਹੱਤਿਆ ਮਾਮਲੇ ’ਚ ਫੌਰੀ ਤੇ ਫ਼ੈਸਲਾਕੁੰਨ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ‘ਐਕਸ’ ’ਤੇ ਇਕ ਪੋਸਟ ’ਚ ਕਿਹਾ,‘‘ਕੋਲਕਾਤਾ ਜਬਰ-ਜਨਾਹ ਅਤੇ ਹੱਤਿਆ ਮਾਮਲੇ ’ਚ ਨਿਆਂ ’ਚ ਦੇਰੀ ’ਤੇ ਡੂੰਘਾ ਦੁੱਖ ਹੋਇਆ। ਇਸ ਘਟਨਾ ਨੇ ਸਾਡੇ ਸਾਰਿਆਂ ਦੀ ਜ਼ਮੀਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮੈਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਰਾਜਪਾਲ ਨੂੰ ਪੱਤਰ ਲਿਖ ਕੇ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਦੀ ਅਪੀਲ ਕੀਤੀ ਹੈ।’’ ਹਰਭਜਨ ਸਿੰਘ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਘਿਣਾਉਣੇ ਜੁਰਮ ਦੇ ਦੋਸ਼ੀਆਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਹੋਵੇਗਾ ਅਤੇ ਸਜ਼ਾ ਅਜਿਹੀ ਹੋਣੀ ਚਾਹੀਦੀ ਹੈ ਜੋ ਸਬਕ ਸਿਖਾਉਣ ਵਾਲੀ ਹੋਵੇ। ਪੱਤਰ ’ਚ ਉਨ੍ਹਾਂ ਕਿਹਾ, ‘‘ਆਪਣੀ ਪ੍ਰਣਾਲੀ ’ਚ ਤਾਂ ਹੀ ਭਰੋਸਾ ਬਹਾਲ ਕਰਵਾ ਸਕਦੇ ਹਾਂ ਅਤੇ ਇਹ ਯਕੀਨੀ ਬਣਾ ਸਕਦੇ ਹਾਂ ਕਿ ਅਜਿਹੀ ਘਟਨਾ ਮੁੜ ਕਦੇ ਨਾ ਵਾਪਰੇ ਅਤੇ ਅਸੀਂ ਅਜਿਹਾ ਸਮਾਜ ਸਿਰਜੀਏ ਜਿਥੇ ਹਰ ਮਹਿਲਾ ਸੁਰੱਖਿਅਤ ਮਹਿਸੂਸ ਕਰੇ। ਸਾਨੂੰ ਆਪਣੇ ਆਪ ਤੋਂ ਪੁੱਛਣਾ ਚਾਹੀਦਾ ਹੈ। ਜੇ ਹੁਣ ਨਹੀਂ ਤਾਂ ਕਦੋਂ? ਮੈਨੂੰ ਜਾਪਦਾ ਹੈ ਕਿ ਕਾਰਵਾਈ ਦਾ ਸਮਾਂ ਹੁਣ ਹੈ।’’ ਸਾਬਕਾ ਭਾਰਤੀ ਕ੍ਰਿਕਟਰ ਨੇ ਪੱਤਰ ਦੀ ਇਕ ਕਾਪੀ ਵੀ ਸਾਂਝੀ ਕੀਤੀ ਹੈ ਜਿਸ ’ਚ ਉਨ੍ਹਾਂ ਪੱਛਮੀ ਬੰਗਾਲ ਸਰਕਾਰ, ਸੀਬੀਆਈ ਅਤੇ ਦੇਸ਼ ਦੇ ਨਾਗਰਿਕਾਂ ਨੂੰ ਸੰਬੋਧਨ ਕੀਤਾ ਹੈ। ਪੱਤਰ ’ਚ ਉਨ੍ਹਾਂ ਲਿਖਿਆ, ‘‘ਮੈਂ ਮ੍ਰਿਤਕਾ ਲਈ ਇਨਸਾਫ਼ ਦੀ ਮੰਗ ਕਰਦਾ ਹਾਂ। ਮੈਂ ਇਕ ਸੁਰੱਖਿਅਤ ਸਮਾਜ ਦੀ ਮੰਗ ਕਰਦਾ ਹਾਂ। ਮੈਂ ਹਾਂ-ਪੱਖੀ ਬਦਲਾਅ ਦੀ ਮੰਗ ਕਰਦਾ ਹਾਂ ਅਤੇ ਮੈਂ ਨਿਆਂ ਲਈ ਡਾਕਟਰਾਂ ਦੀ ਲੜਾਈ ’ਚ ਉਨ੍ਹਾਂ ਨਾਲ ਹਾਂ।’’ ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ’ਚ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਪਰ ਇਹ ਸਿਰਫ਼ ਅਖ਼ਬਾਰਾਂ ਅਤੇ ਟੀਵੀ ਪ੍ਰੋਗਰਾਮਾਂ ਦੀਆਂ ਸੁਰਖੀਆਂ ਬਣਦੀਆਂ ਹਨ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement